Punjab
ਪੰਜਾਬ ਕੈਬਨਿਟ ਮੀਟਿੰਗ ਦੀ ਬਦਲੀ ਤਾਰੀਕ, ਹੁਣ ਇਸ ਦਿਨ ਸੱਦੀ ਮੀਟਿੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਵਰ੍ਹੇ ਦੀ ਪਹਿਲੀ ਕੈਬਨਿਟ ਮੀਟਿੰਗ 10 ਫਰਵਰੀ ਨੂੰ ਸੱਦੀ ਹੈ। ਮੀਟਿੰਗ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ-1 ‘ਚ ਦੂਜੀ ਮੰਜ਼ਿਲ ‘ਤੇ ਹੋਵੇਗੀ। ਪਹਿਲਾਂ ਸੂਬਾ ਸਰਕਾਰ ਨੇ ਕੈਬਨਿਟ ਦੀ ਮੀਟਿੰਗ 6 ਫਰਵਰੀ ਨੂੰ ਸੱਦੀ ਸੀ, ਪਰ ਕੁਝ ਸਮੇਂ ਬਾਅਦ ਹੀ ਤਰੀਕ ਬਦਲ ਕੇ 10 ਫਰਵਰੀ ਕਰ ਦਿੱਤੀ ਗਈ।
ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ। ਮੀਟਿੰਗ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਸ ‘ਚ ਕਿਹਾ ਗਿਆ ਹੈ ਕਿ ਮੰਤਰੀ ਪ੍ਰੀਸ਼ਦ ਦੀ ਮੀਟਿੰਗ 10 ਫਰਵਰੀ 2025 ਨੂੰ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ‘ਚ ਜਾਰੀ ਕੀਤਾ ਜਾਵੇਗਾ। ਇਹ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ।
ਜ਼ਿਕਰਯੋਗ ਹੈ ਕਿ ਸਾਲ 2024 ‘ਚ ਆਖਰੀ ਵਾਰ ਮੀਟਿੰਗ ਅਕਤੂਬਰ ਮਹੀਨੇ ‘ਚ ਹੋਈ ਸੀ। ਇਸ ਮੀਟਿੰਗ ਤੋਂ ਪਹਿਲਾਂ ਕੈਬਨਿਟ ‘ਚ ਫੇਰਬਦਲ ਕਰਦਿਆਂ ਤਰਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਕੁਮਾਰ, ਡਾ. ਰਵੀਜੋਤ ਸਿੰਘ ਤੇ ਮਹਿੰਦਰ ਭਗਤ ਨੂੰ ਮੰਤਰੀ ਬਣਾਇਆ। ਇਸ ਤੋਂ ਇਲਾਵਾ ਸੀਐੱਮ ਮਾਨ ਨੇ ਚਾਰ ਮੰਤਰੀਆਂ ਚੇਤਨ ਸਿੰਘ ਜੌੜਾਮਾਜਰਾ, ਅਨਮੋਲ ਗਗਨ ਮਾਨ, ਬਲਕਾਰ ਸਿੰਘ ਤੇ ਬ੍ਰਮ ਸ਼ੰਕਰ ਜਿੰਪਾ ਦੀ ਛੁੱਟੀ ਕਰ ਦਿੱਤੀ ਸੀ।