Connect with us

India

ਸਿਹਤ ਖੇਤਰ ਵਿੱਚ ਵੱਡੀ ਰਾਹਤ

Published

on

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 1 ਫਰਵਰੀ ਨੂੰ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਪੂਰਾ ਬਜਟ 2025-26 ਪੇਸ਼ ਕੀਤਾ। ਬਜਟ ਦੌਰਾਨ ਵਿੱਤ ਮੰਤਰੀ ਨੇ ਖੇਤੀਬਾੜੀ, ਉਦਯੋਗ, ਵਿਕਾਸ ਅਤੇ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਲਈ ਵੱਡੇ ਐਲਾਨ ਕੀਤੇ ਹਨ। ਨਿਰਮਲਾ ਸੀਤਾਰਮਨ ਨੇ ਇਸ ਸਾਲ ਦੇ ਬਜਟ ਵਿੱਚ ਸਿਹਤ ਖੇਤਰ ਨੂੰ ਲੈ ਕੇ ਕਈ ਵੱਡੇ ਐਲਾਨ ਕੀਤੇ ਗਏ ਹਨ|

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ (1 ਫਰਵਰੀ) ਨੂੰ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਪੂਰਾ ਬਜਟ 2025-26 ਪੇਸ਼ ਕੀਤਾ। ਬਜਟ ਦੌਰਾਨ ਵਿੱਤ ਮੰਤਰੀ ਨੇ ਖੇਤੀਬਾੜੀ, ਉਦਯੋਗ, ਵਿਕਾਸ ਅਤੇ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਲਈ ਵੱਡੇ ਐਲਾਨ ਕੀਤੇ ਹਨ। ਆਓ ਜਾਣਦੇ ਹਾਂ ਕਿ ਸਰਕਾਰ ਨੇ ਇਸ ਸਾਲ ਦੇ ਬਜਟ ਵਿੱਚ ਸਿਹਤ ਖੇਤਰ ਲਈ ਕੀ ਐਲਾਨ ਕੀਤਾ ਹੈ?

ਬਜਟ 2025-26 ਵਿੱਚ ਸਿਹਤ ਖੇਤਰ ਲਈ ਐਲਾਨ

ਜੀਵਨ ਰੱਖਿਅਕ ਦਵਾਈਆਂ ਤੋਂ ਕਸਟਮ ਡਿਊਟੀ ਹਟਾਈ ਗਈ।
ਦੇਸ਼ ਭਰ ਦੇ ਜ਼ਿਲ੍ਹਿਆਂ ਵਿੱਚ 200 ਕੈਂਸਰ ਡੇਅ ਕੇਅਰ ਸੈਂਟਰ ਖੋਲ੍ਹੇ ਜਾਣਗੇ।
ਮੈਡੀਕਲ ਟੂਰਿਜ਼ਮ ਨੂੰ ਉਤਸ਼ਾਹਿਤ ਕਰਨਾ
ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ ਦਾ ਐਲਾਨ

ਮੈਡੀਕਲ ਕਾਲਜਾਂ ਵਿੱਚ ਸੀਟਾਂ ਵਧੀਆਂ

2014 ਤੋਂ, 1.1 ਲੱਖ ਮੈਡੀਕਲ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਸੀਟਾਂ ਜੋੜੀਆਂ ਗਈਆਂ। ਸੀਤਾਰਮਨ ਨੇ ਐਲਾਨ ਕੀਤਾ ਹੈ ਕਿ ਅਗਲੇ ਸਾਲ ਤੱਕ ਹਸਪਤਾਲਾਂ ਅਤੇ ਕਾਲਜਾਂ ਵਿੱਚ 10,000 ਵਾਧੂ ਸੀਟਾਂ ਜੋੜੀਆਂ ਜਾਣਗੀਆਂ।