Punjab
ਫਗਵਾੜਾ ਨੂੰ ਮਿਲਿਆ ਨਵਾਂ ਮੇਅਰ, AAP ਆਗੂ ਨੇ ਸੰਭਾਲੀ ਵਾਂਗਡੋਰ
ਇਸ ਸਮੇਂ ਦੀ ਵੱਡੀ ਖ਼ਬਰ ਫਗਵਾੜਾ ਤੋਂ ਸਾਹਮਣੇ ਆ ਰਹੀ ਹੈ, ਦਰਅਸਲ ਫਗਵਾੜਾ ਨੂੰ ਨਵਾਂ ਮੇਅਰ ਮਿਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਦਾ ਮੇਅਰ ਰਾਮਪਾਲ ਉੱਪਲ ਨੇ ਬਾਜ਼ੀ ਮਾਰੀ ਹੈ। ਦੱਸ ਦੇਈਏ ਕਿ ਸੀਨੀਅਰ ਡਿਪਟੀ ਮੇਅਰ ਤੇਜਪਾਲ ਬਸਰਾ ਬਣੇ ਹਨ ਅਤੇ ਡਿਪਟੀ ਮੇਅਰ ਵਿਪਿਨ ਸੂਦ ਨੂੰ ਚੁਣਿਆ ਗਿਆ ਹੈ।
ਇਸ ਮੌਕੇ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਗੱਲਬਾਤ ਕਰਦਿਆ ਹੋਇਆ ਦੱਸਿਆ ਹੈ ਕਿ ਅਸੀਂ ਸਾਰੇ ਵੋਟਰਾਂ ਦਾ ਧੰਨਵਾਦ ਕਰਦੇ ਹਾਂ ਅਤੇ ਸਮੁੱਚੀ ਲੀਡਰਸ਼ਿਪ ਨੂੰ ਵਧਾਈ ਦਿੰਦੇ ਹਾਂ। ਉਨ੍ਹਾਂ ਨੇ ਫਗਵਾੜਾ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦੇ ਹਾਂ ਕਿ ਫਗਵਾੜਾ ਦਾ ਵਿਕਾਸ ਕੀਤਾ ਜਾਵੇਗਾ।