Corona Virus
ਸਿਹਤ ਵਿਭਾਗ ਨੇ ਆਸ਼ਾ ਵਰਕਰਾਂ ਅਤੇ ਹੋਰ ਸਟਾਫ ਨੂੰ ਵੰਡੇ ਮਾਸਕ ਅਤੇ ਸੈਨੇਟਾਇਜਰ

ਸ਼੍ਰੀ ਮੁਕਤਸਰ ਸਾਹਿਬ, 11 ਮਈ 2020 (ਅਸ਼ਫਾਕ ਢੂਡੀ): ਕੋਰੋਨਾ ਦੇ ਚਲਦਿਆਂ ਅੱਜ ਸ਼੍ਰੀ ਮੁਕਤਸਰ ਸਾਹਿਬ ਵਿੱਚ ਸਿਹਤ ਵਿਭਾਗ ਦੀ ਡਰੱਗ ਬਰਾਂਚ ਵਲੋਂ ਮੈਡੀਕਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਆਸ਼ਾ ਵਰਕਰਾਂ, ਪਤਰਕਾਰਾਂ ਅਤੇ ਕੰਟਰੋਲ ਰੂਮ ‘ਚ ਕੰਮ ਕਰਦੇ ਕਰਮਚਾਰੀਆਂ ਨੂੰ ਮਾਸਕ ਅਤੇ ਸੈਨੇਟਾਇਜਰ ਵੰਡੇ ਗਏ । ਇਸ ਦੌਰਾਨ ਉਹਨਾਂ ਲੋਕਾਂ ਨੂੰ ਸੁਨੇਹਾ ਦਿਤਾ ਕਿ ਉਹ ਕੋਰੋਨਾ ਦੌਰਾਨ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਨ।