Connect with us

Haryana

ਭਾਰੀ ਮੀਂਹ ਦੇ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਮੌਸਮ ਵਿਭਾਗ ਵੱਲੋਂ Alert!

Published

on

ਇਕ ਵਾਰ ਫਿਰ ਤੋਂ ਉੱਤਰੀ ਭਾਰਤ ਵਿਚ ਮੌਸਮ ਨੇ ਕਰਵਟ ਲੈਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ, ਹਰਿਆਣਾ, ਦਿੱਲੀ ਸਮੇਤ ਉੱਤਰੀ ਭਾਰਤ ਦੇ ਸੂਬਿਆਂ ‘ਚ ਮੀਂਹ ਪਵੇਗਾ। ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਪੰਜਾਬ ‘ਚ ਕੱਲ੍ਹ 5 ਫਰਵਰੀ ਤੱਕ ਮੀਂਹ ਦੀ ਸੰਭਾਵਨਾ ਬਾਰੇ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਉਣ ਵਾਲੇ 3 ਦਿਨਾਂ ਦੌਰਾਨ ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਦੇਖਿਆ ਜਾਵੇਗਾ। ਇਸ ਦੇ ਨਾਲ ਹੀ ਸਵੇਰ ਵੇਲੇ ਸੰਘਣੀ ਧੁੰਦ ਵੇਖਣ ਨੂੰ ਮਿਲੀ, ਜਿਸ ਕਾਰਨ ਵਿਜ਼ੀਬਿਲਿਟੀ ਕੁਝ ਮੀਟਰਾਂ ਤਕ ਹੀ ਸਿਮਟ ਕੇ ਰਹਿ ਗਈ ਤੇ ਵਾਹਨਾਂ ਦੀ ਰਫ਼ਤਾਰ ਢਿੱਲੀ ਪੈ ਗਈ। ਮੌਸਮ ਵਿਭਾਗ ਵੱਲੋਂ ਅੱਜ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਲੇਰਕੋਟਲਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਸੰਗਰੂਰ ਲਈ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਥਾਵਾਂ ‘ਤੇ ਬਿਜਲੀ ਦੀ ਗਰਜ-ਚਮਕ ਦੇ ਨਾਲ ਬਾਰਿਸ਼ ਅਤੇ ਤੇਜ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤਰ੍ਹਾਂ ਭਲਕੇ ਯਾਨੀ ਕਿ 5 ਫ਼ਰਵਰੀ ਨੂੰ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਹਾਲਾਂਕਿ ਸੂਬੇ ਵਿਚ ਬਾਕੀ ਥਾਵਾਂ ‘ਤੇ ਮੀਂਹ ਦੀ ਭਵਿੱਖਬਾਣੀ ਨਹੀਂ ਕੀਤੀ ਗਈ ਤੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

ਅਗਲੇ 2 ਦਿਨ ਬਾਰਿਸ਼ ਦੀ ਭਵਿੱਖਬਾਣੀ ਦੇ ਬਾਵਜੂਦ ਮੌਸਮ ਵਿਭਾਗ ਨੇ ਤਾਪਮਾਨ ਵਿਚ ਵਾਧੇ ਦੀ ਭਵਿੱਖਬਾਣੀ ਵੀ ਕੀਤੀ ਹੈ। ਹਾਲਾਂਕਿ ਉਸ ਤੋਂ ਬਾਅਦ ਤਾਪਮਾਨ ਵਿਚ ਹਲਕੀ ਗਿਰਾਵਟ ਵੀ ਆਵੇਗੀ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿਚ ਸੰਘਣੀ ਧੁੰਦ ਦਾ ਅਸਰ ਵੇਖਣ ਨੂੰ ਮਿਲਿਆ।

ਦੱਸ ਦੇਈਏ ਕਿ ਅਫਗਾਨਿਸਤਾਨ ਅਤੇ ਪਾਕਿਸਤਾਨ ਦੀ ਸਰਹੱਦ ‘ਤੇ ਇਕ ਤਾਜ਼ਾ ਪੱਛਮੀ ਗੜਬੜ ਪੈਦਾ ਹੋ ਰਹੀ ਹੈ। ਇਸ ਦਾ ਅਸਰ ਜੰਮੂ-ਕਸ਼ਮੀਰ ਅਤੇ ਉੱਤਰੀ ਭਾਰਤ ਦੇ ਹੋਰ ਹਿੱਸਿਆਂ ‘ਚ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਕਿਹਾ ਕਿ ਕੁਝ ਦਿਨਾਂ ਦੀ ਗਰਮੀ ਤੋਂ ਬਾਅਦ ਪੰਜਾਬ, ਹਰਿਆਣਾ ਦਿੱਲੀ-ਐੱਨ.ਸੀ.ਆਰ., ਯੂ.ਪੀ., ਬਿਹਾਰ ਅਤੇ ਰਾਜਸਥਾਨ ‘ਚ ਠੰਡ ਨੇ ਵਾਪਸੀ ਕਰ ਸਕਦੀ ਹੈ।