News
ਅਮਰੀਕਾ ਤੋਂ ਡਿਪੋਰਟ ਹੋਏ ਪ੍ਰਵਾਸੀ ਭਾਰਤੀਆਂ ‘ਚ 30 ਪੰਜਾਬੀ ਸ਼ਾਮਲ
ਬਿਨਾਂ ਕਿਸੇ ਜਾਇਜ਼ ਦਸਤਾਵੇਜ਼ ਦੇ ਅਮਰੀਕਾ ‘ਚ ਦਾਖਲ ਹੋਣ ਵਾਲੇ ਭਾਰਤੀਆਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਰਾਇਟਰਜ਼ ਦੀ ਇੱਕ ਰਿਪੋਰਟ ਦੇ ਅਨੁਸਾਰ 205 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਇੱਕ ਅਮਰੀਕੀ ਫੌਜੀ ਜਹਾਜ਼ ਰਾਹੀਂ ਭਾਰਤ ਭੇਜਿਆ ਗਿਆ ਹੈ। ਰਾਸ਼ਟਰਪਤੀ ਟਰੰਪ ਨੇ ਆਪਣੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਤੋਂ ਬਾਹਰ ਕੱਢਣ ਲਈ ਫੌਜ ਦੀ ਮਦਦ ਲਈ ਹੈ।
ਬੀਤੇ ਦਿਨ ਅਮਰੀਕਾ ਤੋਂ ਇਕ ਫ਼ੌਜੀ ਜਹਾਜ਼ ਨੇ ਉਡਾਣ ਭਰੀ। ਜਿਸ ਵਿਚ 104 ਭਾਰਤੀ ਸਨ ਜਿਨ੍ਹਾਂ ਨੂੰ ਅਮਰੀਕਾ ਨੇ ਆਪਣੇ ਦੇਸ਼ ਵਿਚੋਂ ਕੱਢ ਦਿੱਤਾ ਹੈ। ਇਹ ਜਹਾਜ਼ ਇਨ੍ਹਾਂ ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਕਰੀਬ ਦੁਪਹਿਰ 1 ਵਜੇ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਰਾਜਾਸਾਂਸੀ ਅੰਮ੍ਰਿਤਸਰ ਉਤਰਿਆ । ਇਨ੍ਹਾਂ 104 ਮੁਸਾਫ਼ਿਰਾਂ ਵਿਚ 30 ਪੰਜਾਬੀ ਨੌਜਵਾਨ ਵੀ ਸ਼ਾਮਲ ਹਨ। ਜਿਨ੍ਹਾਂ ਦੀ ਅਧਿਕਾਰਤ ਸੂਚੀ ਸਾਹਮਣੇ ਆ ਚੁੱਕੀ ਹੈ। ਇਸ ਸੂਚੀ ਵਿਚ ਸਭ ਤੋਂ ਵੱਧ ਕਪੂਰਥਲਾ ਦੇ 6 ਨੌਜਵਾਨ ਸ਼ਾਮਲ ਹਨ। ਇਸ ਤੋਂ ਇਲਾਵਾ ਤਕਰੀਬਨ ਸਾਰੇ ਜ਼ਿਲ੍ਹਿਆਂ ਨਾਲ ਸਬੰਧਤ ਨੌਜਵਾਨਾਂ ਦੇ ਨਾਂ ਇਸ ਸੂਚੀ ਵਿਚ ਦਰਜ ਹਨ। ਡਿਪੋਰਟ ਕੀਤੇ ਪੰਜਾਬੀਆਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ………………………….