Punjab
US ਤੋਂ ਡਿਪੋਰਟ ਕੀਤੇ ਭਾਰਤੀ ਨਾਗਰਿਕਾਂ ਨੂੰ CM ਮਾਨ ਨੇ ਦੱਸਿਆ ਦੇਸ਼ ਲਈ ਸ਼ਰਮਨਾਕ ਗੱਲ
![](https://worldpunjabi.tv/wp-content/uploads/2025/02/Cut-to-Cut-DONT-DELETE-41.png)
ਬੀਤੇ ਦਿਨ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਭਾਰਤ ਵਾਪਸ ਆ ਗਏ ਹਨ । ਇਸ ਮੰਦਭਾਗੀ ਘਟਨਾ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਬਿਆਨ ਦਿੱਤਾ ਹੈ।
CM ਮਾਨ ਨੇ ਕੀਤਾ ਟਵੀਟ…
ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਜੋ ਅਮਰੀਕਾ ਨੇ ਕੀਤਾ, ਉਸਦਾ ਬੇਹੱਦ ਅਫ਼ਸੋਸ। ਅਮਰੀਕਾ ਦੁਆਰਾ ਹੱਥ ਕੜੀਆਂ ਤੇ ਬੇੜੀਆਂ ਲਾ ਕੇ ਸਾਡੇ ਨਾਗਰਿਕਾਂ ਨੂੰ ਭੇਜਣਾ ਸਾਡੇ ਦੇਸ਼ ਲਈ ਬਹੁਤ ਹੀ ਸ਼ਰਮ ਦੀ ਗੱਲ ਹੈ। ਮਾਨਸਿਕ ਅਤੇ ਆਰਥਿਕ ਤੌਰ ‘ਤੇ ਟੁੱਟੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦੇ ਜ਼ਖ਼ਮਾਂ ‘ਤੇ ਮੱਲ੍ਹਮ ਲਾਉਣ ਦੀ ਥਾਂ ਮੋਦੀ ਜੀ ਦੀ ਹਰਿਆਣਾ ਸਰਕਾਰ ਵਲੋਂ ਪੁਲਿਸ ਦੀਆਂ ਕੈਦੀਆਂ ਵਾਲੀਆਂ ਗੱਡੀਆਂ ‘ਚ ਲੈ ਕੇ ਜਾਣਾ, ਜ਼ਖ਼ਮਾਂ ਉੱਤੇ ਲੂਣ ਲਾਉਣ ਦੇ ਬਰਾਬਰ ਹੈ।