National
ਪਟਪੜਗੰਜ ਵਿਧਾਨ ਸਭਾ ਸੀਟ ‘ਤੇ ਰਵਿੰਦਰ ਸਿੰਘ ਨੇਗੀ 18948 ਵੋਟਾਂ ਨਾਲ ਅੱਗੇ, AAP ਉਮੀਦਵਾਰ ਪਿੱਛੇ
![](https://worldpunjabi.tv/wp-content/uploads/2025/02/WhatsApp-Image-2025-02-08-at-11.07.35-AM.jpeg)
Delhi Election Result : ਦਿੱਲੀ ਵਿਧਾਨ ਸਭਾ ਚੋਣਾਂ ਲਈ 5 ਫਰਵਰੀ ਹੋਈ ਵੋਟਿੰਗ ਤੋਂ ਬਾਅਦ 699 ਉਮੀਦਵਾਰਾਂ ਦੀ ਕਿਸਮਤ ਈਵੀਐਮ ਵਿੱਚ ਬੰਦ ਹੈ ਅਤੇ ਅੱਜ ਸਪੱਸ਼ਟ ਹੋ ਜਾਵੇਗਾ ਕਿ ਉਹ ਕਿਹੜੇ ਅਤੇ ਕਿਸ ਪਾਰਟੀ ਦੇ 70 ਉਮੀਦਵਾਰ ਹੋਣਗੇ ਜੋ ਜਿੱਤ ਹਾਸਲ ਕਰਨਗੇ।
ਤੁਹਾਨੂੰ ਦੱਸ ਦੇਈਏ ਕਿ ਪਟਪੜਗੰਜ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਰਵਿੰਦਰ ਸਿੰਘ ਨੇਗੀ ਹਨ ਜੋ ਬੀਜੇਪੀ ਪਾਰਟੀ ਵੱਲੋਂ ਲੜ ਰਹੇ ਹਨ ਅਤੇ ਉਨ੍ਹਾਂ ਦੇ ਮੁਕਾਬਲੇ ‘ਚ ਆਪ ਉਮੀਦਵਾਰ ਅਵਧ ਓਝਾ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ।
ਇਸ ਮੁਕਾਬਲੇ ‘ਚ ਟਪੜਗੰਜ ਵਿਧਾਨ ਸਭਾ ਸੀਟ ‘ਤੇ ਰਵਿੰਦਰ ਸਿੰਘ ਨੇਗੀ 18948 ਵੋਟਾਂ ਨਾਲ ਅੱਗੇ ਹਨ ਅਤੇ ਆਪ ਉਮੀਦਵਾਰ ਪਿੱਛੇ ਹਨ।
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ, ਅੱਜ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਸ਼ੁਰੂਆਤੀ ਰੁਝਾਨ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪਟਪੜਗੰਜ ਵਿਧਾਨ ਸਭਾ ਸੀਟ ‘ਤੇ ਮੁੱਖ ਮੁਕਾਬਲਾ ਭਾਜਪਾ, ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਵਿਚਕਾਰ ਹੈ। ਇਸ ਵਾਰ ਆਮ ਆਦਮੀ ਪਾਰਟੀ ਨੇ ਇੱਥੋਂ ਮਸ਼ਹੂਰ ਅਧਿਆਪਕ ਅਵਧ ਓਝਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਰਵਿੰਦਰ ਸਿੰਘ ਨੇਗੀ ਭਾਜਪਾ ਵੱਲੋਂ ਚੋਣ ਲੜ ਰਹੇ ਹਨ, ਜਦੋਂ ਕਿ ਅਨਿਲ ਕੁਮਾਰ ਕਾਂਗਰਸ ਵੱਲੋਂ ਉਮੀਦਵਾਰ ਹਨ।
ਪਟਪੜਗੰਜ ਵਿਧਾਨ ਸਭਾ ਸੀਟ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਵਿੱਚੋਂ ਇੱਕ ਹੈ ਅਤੇ ਉੱਤਰ ਪ੍ਰਦੇਸ਼ ਸਰਹੱਦ ਦੇ ਨੇੜੇ ਸਥਿਤ ਹੈ। ਇਹ ਸੀਟ ਪੂਰਬੀ ਦਿੱਲੀ ਲੋਕ ਸਭਾ ਹਲਕੇ ਦਾ ਹਿੱਸਾ ਹੈ। ਇਸ ਤੋਂ ਪਹਿਲਾਂ ‘ਆਪ’ ਦੇ ਮਨੀਸ਼ ਸਿਸੋਦੀਆ ਇਸ ਸੀਟ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ, ਪਰ ਇਸ ਵਾਰ ਪਾਰਟੀ ਨੇ ਅਵਧ ਓਝਾ ‘ਤੇ ਭਰੋਸਾ ਪ੍ਰਗਟ ਕੀਤਾ ਹੈ।