National
ਅਯੁੱਧਿਆ ਦੇ ਸ਼੍ਰੀ ਰਾਮ ਮੰਦਿਰ ਦੇ ਮੁੱਖ ਪੁਜਾਰੀ ਦਾ ਹੋਇਆ ਦਿਹਾਂਤ
![](https://worldpunjabi.tv/wp-content/uploads/2025/02/Cut-to-Cut-DONT-DELETE-17-1.png)
AYODHYA RAM MANDIR : ਅਯੁੱਧਿਆ ਦੇ ਸ਼੍ਰੀ ਰਾਮ ਜਨਮ ਭੂਮੀ ਮੰਦਰ ਦੇ ਮੁੱਖ ਪੁਜਾਰੀ ਆਚਾਰੀਆ ਸਤੇਂਦਰ ਦਾਸ ਦਾ ਬੁੱਧਵਾਰ ਨੂੰ ਲਖਨਊ ਦੇ ਐਸਜੀਪੀਜੀਆਈ ਵਿੱਚ ਦੇਹਾਂਤ ਹੋ ਗਿਆ ਹੈ। ਹਸਪਤਾਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੂੰ 3 ਫਰਵਰੀ ਨੂੰ SGPGI ਵਿੱਚ ਦਾਖਲ ਕਰਵਾਇਆ ਗਿਆ ਸੀ। ਬ੍ਰੇਨ ਸਟ੍ਰੋਕ ਤੋਂ ਬਾਅਦ, ਉਨ੍ਹਾਂ ਨੂੰ ਨਿਊਰੋਲੋਜੀ ਵਾਰਡ HDU ਵਿੱਚ ਦਾਖਲ ਕਰਵਾਇਆ ਗਿਆ। ਆਚਾਰੀਆ ਸਤੇਂਦਰ ਦਾਸ ਦੇ ਮ੍ਰਿਤਕ ਸਰੀਰ ਨੂੰ ਅਯੁੱਧਿਆ ਭੇਜ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
3 ਫਰਵਰੀ ਨੂੰ ਹਸਪਤਾਲ ਕੀਤਾ ਗਿਆ ਸੀ ਭਰਤੀ
ਆਚਾਰੀਆ ਸਤੇਂਦਰ ਦਾਸ ਨੂੰ 3 ਫਰਵਰੀ ਨੂੰ ਸੰਜੇ ਗਾਂਧੀ ਪੀਜੀਆਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸਦਾ ਇਲਾਜ ਮਾਹਿਰ ਡਾਕਟਰਾਂ ਦੀ ਨਿਗਰਾਨੀ ਹੇਠ ਚੱਲ ਰਿਹਾ ਸੀ। ਬ੍ਰੇਨ ਸਟ੍ਰੋਕ ਦੇ ਨਾਲ-ਨਾਲ ਉਨ੍ਹਾਂ ਨੂੰ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦੀਆਂ ਸਮੱਸਿਆਵਾਂ ਵੀ ਸਨ। ਉਨ੍ਹਾਂ ਨੂੰ ਪੀਜੀਆਈ ਦੇ ਨਿਊਰੋਲੋਜੀ ਵਾਰਡ ਐਚਡੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ।