Connect with us

Punjab

ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ

Published

on

PUNJAB CABINET MEETING : ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਵੇਗੀ । ਇਹ ਮੀਟਿੰਗ 4 ਮਹੀਨਿਆਂ ਬਾਅਦ ਹੋਣ ਜਾ ਰਹੀ ਹੈ। ਇਸ ਮੀਟਿੰਗ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੇ ਫ਼ੈਸਲੇ ‘ਤੇ ਮੋਹਰ ਲੱਗ ਸਕਦੀ ਹੈ।

ਪੰਜਾਬ ਸਰਕਾਰ ਦੇ ਅਗਲਾ ਕਦਮ ਕੀ ਹੋਵੇਗਾ ਇਸ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ । ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 4 ਮਹੀਨਿਆਂ ਬਾਅਦ ਅੱਜ ਮਤਲਬ ਕਿ 13 ਫਰਵਰੀ ਨੂੰ ਹੋਣ ਜਾ ਰਹੀ ਹੈ। ਦਿੱਲੀ ਵਿਧਾਨ ਸਭਾ ਚੋਣਾਂ ‘ਚ ਹਾਰ ਤੋਂ ਬਾਅਦ ਪੰਜਾਬ ‘ਚ ਆਮ ਆਦਮੀ ਪਾਰਟੀ ‘ਚ ਹਲਚਲ ਤੇਜ਼ ਹੋ ਗਈ ਹੈ। ਇਸ ਸਬੰਧੀ ਅੱਜ ਦੀ ਕੈਬਨਿਟ ਮੀਟਿੰਗ ‘ਚ ਕਈ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ।