Punjab
PUNJAB VIDHAN SABHA ਦਾ ਵਿਸ਼ੇਸ਼ ਇਜਲਾਸ ਸੋਮਵਾਰ ਤੋਂ ਹੋਵੇਗਾ ਸ਼ੁਰੂ

PUNJAB VIDHANSABHA SESSION : ਪੰਜਾਬ ਵਿਧਾਨਸਭਾ ਦਾ ਇਜਲਾਸ ਸੋਮਵਾਰ ਨੂੰ ਸ਼ੁਰੂ ਹੋਵੇਗਾ। ਪਹਿਲੇ ਦਿਨ ਵਿਧਾਨਸਭਾ ‘ਚ ਡਾ. ਮਨਮੋਹਨ ਸਿੰਘ ਅਤੇ ਹੋਰ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦਾ ਇਜਲਾਸ 24 ਫਰਵਰੀ ਨੂੰ ਸੱਦ ਲਿਆ ਹੈ। ਇਹ ਇਜਲਾਸ ਸੋਮਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 4 ਸਤੰਬਰ, 2024 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੇ ਗਏ ਵਿਧਾਨ ਸਭਾ ਦੇ ਇਜਲਾਸ ਨੂੰ ਪੰਜਾਬ ਵਿਧਾਨ ਸਭਾ ’ਚ ਕਾਰਜ ਪ੍ਰਣਾਲੀ ਤੇ ਕਾਰੋਬਾਰ ਦੇ ਸੰਚਾਲਨ ਦੇ ਨਿਯਮਾਂ ਦੇ ਉਪ ਨਿਯਮ 16 ਦੇ ਦੂਜੇ ਉਪਬੰਧ ਤਹਿਤ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ 24 ਫਰਵਰੀ ਸੋਮਵਾਰ ਨੂੰ ਸਵੇਰੇ 11 ਵਜੇ ਇਜਲਾਜ ਸੱਦਿਆ ਗਿਆ ਹੈ।