Punjab
ਪੰਜਾਬ ‘ਚ ਇਕ ਹੋਰ ਵੱਡਾ ਐਨਕਾਊਂਟਰ, ਮੋਹਾਲੀ ਪੁਲਿਸ ਤੇ AGTF ਦੀ ਟੀਮ ਵੱਲੋਂ ਕੀਤੀ ਕਾਰਵਾਈ

ਮੋਹਾਲੀ ਪੁਲਿਸ ਤੇ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਵੱਡਾ ਐਨਕਾਊਂਟਰ ਕੀਤਾ ਗਿਆ ਹੈ। ਇਹ ਐਨਕਾਊਂਟਰ ਮੋਹਾਲੀ ਦੇ ਡੇਰਾ ਬਸੀ ‘ਚ ਹੋਇਆ ਹੈ। ਦੱਸ ਦੇਈਏ ਕਿ ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਪੰਜਾਬ ਜੇਲ੍ਹ ਤੋਂ ਬਦਨਾਮ ਗੈਂਗਸਟਰ ਮਲਕੀਅਤ ਉਰਫ਼ ਮੈਕਸੀ ਅਤੇ ਸੰਦੀਪ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਸੀ, ਜਿੱਥੇ ਰਿਕਵਰੀ ਦੌਰਾਨ ਗੈਂਗਸਟਰਾਂ ਨੇ ਪਿਸਤੌਲ ਕੱਢ ਕੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ।
ਇਸ ਤੋਂ ਬਾਅਦ ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ, ਜੋ ਗੈਂਗਸਟਰ ਦੀ ਲੱਤ ‘ਚ ਲੱਗੀ। ਇਸ ਤੋਂ ਬਾਅਦ ਪੁਲਿਸ ਨੇ ਗੈਂਗਸਟਰ ਮਲਿਕਯਤ ਉਰਫ਼ ਮੈਕਸੀ ਅਤੇ ਸੰਦੀਪ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਗ੍ਰਿਫ਼ਤਾਰੀ ਜ਼ੀਰਕਪੁਰ-ਅੰਬਾਲਾ ਹਾਈਵੇਅ ‘ਤੇ ਘੱਗਰ ਪੁਲ ਨੇੜੇ ਹੋਈ, ਜਿੱਥੇ ਪੁਲਿਸ ਅਤੇ ਮੈਕਸੀ ਵਿਚਕਾਰ ਮੁਕਾਬਲਾ ਹੋਇਆ।
ਗ੍ਰਿਫ਼ਤਾਰੀ ਦੌਰਾਨ ਮੈਕਸੀ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਟੀਮ ‘ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਗੋਲੀਬਾਰੀ ਕੀਤੀ, ਜਿਸ ਵਿੱਚ ਮੈਕਸੀ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ। ਉਸਨੂੰ ਇਲਾਜ ਲਈ ਮੁਹਾਲੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ।