Punjab
ਕੌਮਾਂਤਰੀ ਮਹਿਲਾ ਦਿਵਸ ਦੀਆਂ ਪੰਜਾਬ CM ਨੇ ਦਿੱਤੀਆਂ ਵਧਾਈਆਂ

ਅੱਜ ਦੇਸ਼ ਭਰ ‘ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਰਿਹਾ ਹੈ ਅਤੇ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਇਕ ਮਹਿਲਾ ਨੂੰ ਮਹਿਲਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲਿਖਿਆ’ ਦੇਸ਼ ਦੀਆਂ ਸਮੂਹ ਮਹਿਲਾਵਾਂ ਨੂੰ ਕੌਮਾਂਤਰੀ ਮਹਿਲਾ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ।
ਮਹਿਲਾ ਦਿਵਸ ਔਰਤਾਂ ਦੇ ਜਜ਼ਬੇ ਨੂੰ ਸਲਾਮ ਕਰਦਾ ਹੈ। ਇਹ ਦਿਨ ਅੰਤਰਰਾਸ਼ਟਰੀ ਪੱਧਰ ‘ਤੇ ਔਰਤਾਂ ਦੀ ਸਫਲਤਾ, ਦ੍ਰਿੜਤਾ, ਸ਼ਕਤੀਕਰਨ ਤੇ ਪ੍ਰਾਪਤੀਆਂ ਦਾ ਜਸ਼ਨ ਮਨਾਇਆ ਜਾਂਦਾ ਹੈ।
ਅੰਤਰਰਾਸ਼ਟਰੀ ਮਹਿਲਾ ਦਿਵਸ ਇਸ ਧਰਤੀ ‘ਤੇ ਮੌਜੂਦ ਹਰ ਔਰਤ ਦੇ ਸਨਮਾਨ ਨਾਲ ਜੁੜਿਆ ਹੋਇਆ ਹੈ। ਔਰਤਾਂ ਤੋਂ ਬਿਨਾਂ ਕੋਈ ਜੀਵਨ ਨਹੀਂ ਹੈ, ਇਸੇ ਲਈ ਔਰਤਾਂ ਦੇ ਸਨਮਾਨ ਵਿੱਚ ਸਾਹਿਤਕਾਰਾਂ ਨੇ ਬਹੁਤ ਕੁਝ ਕਿਹਾ ਹੈ। ਔਰਤ ਨੇ ਹਰ ਖੇਤਰ ’ਚ ਸਮਾਜ ਨੂੰ ਵਿਕਸਤ ਕਰਨ ਲਈ ਮਰਦ ਦੀ ਮਦਦ ਹੀ ਨਹੀਂ ਕੀਤੀ ਬਲਕਿ ਬਹੁਤ ਸਾਰੀਆਂ ਔਰਤਾਂ ਪ੍ਰੇਰਨਾ ਸਰੋਤ ਵੀ ਰਹੀਆਂ ਹਨ। ਵਰਤਮਾਨ ਸਮੇਂ ’ਚ ਔਰਤਾਂ ਸਿਰਫ਼ ਘਰ ਦੀ ਜ਼ਿੰਮੇਵਾਰੀ ਹੀ ਨਹੀਂ ਬਲਕਿ ਆਰਥਿਕ ਜ਼ਿੰਮੇਵਾਰੀਆਂ ਨੂੰ ਵੀ ਬਾਖੂਬੀ ਨਿਭਾ ਰਹੀਆਂ ਹਨ।