Punjab
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹੱਕ ਵਿੱਚ ਨਿੱਤਰੀਆਂ ਪੰਚਾਇਤਾਂ

BATHINDA :ਪੰਜਾਬ ‘ਚ ਵਹਿ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਕਿਤੇ ਨਾ ਕਿਤੇ ਠੱਲ ਪੈਂਦੀ ਨਜ਼ਰ ਆ ਰਹੀ ਹੈ। ਜਿਸ ਦੀ ਤਾਜ਼ਾ ਉਦਾਹਰਨ ਦੇਖਣ ਨੂੰ ਮਿਲੀ ਹੈ ਪੰਜਾਬ ਦੇ ਬਠਿੰਡਾ ਜ਼ਿਲ਼੍ਹੇ ‘ਚ । ਜਿੱਥੋਂ ਦੇ ਬਲਾਕ ਸੰਗਤ ਦੀਆਂ ਪੰਚਾਇਤਾਂ ਨੇ ਨਵੀਂ ਪਹਿਲਕਦਮੀ ਕਰਦਿਆਂ ਨਸ਼ਾ ਖ਼ਤਮ ਕਰਨ ਦੀ ਤਿਆਰੀ ਖਿੱਚ ਲਈ ਹੈ।
ਦੱਸ ਦੇਈਏ ਕਿ ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੀਆਂ ਪੰਚਾਇਤਾਂ ਨੇ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਵੀ ਮਦਦ ਨਾ ਕਰਨ ਦਾ ਹਲਫ਼ ਲਿਆ ਹੈ। ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਜ਼ੋਰਦਾਰ ਢੰਗ ਨਾਲ ਪ੍ਰੋੜ੍ਹਤਾ ਕੀਤੀ ਅਤੇ ਪ੍ਰਸ਼ਾਸਨਿਕ ਤੇ ਕਾਨੂੰਨੀ ਕਾਰਵਾਈ ਦੌਰਾਨ ਤਸਕਰਾਂ ਦੀ ਕੋਈ ਵੀ ਮਦਦ ਨਾ ਕਰਨ ਦੀ ਸਹੁੰ ਚੁੱਕੀ।
ਜ਼ਿਕਰਯੋਗ ਹੈ ਕਿ ਪੰਜਾਬ ਦੀ ਆਪ ਸਰਕਾਰ ਨੇ ਜੋ ਨਸ਼ਾ ਖ਼ਤਮ ਕਰਨ ਦਾ ਬੀੜਾ ਚੁੱਕਿਆ ਸੀ, ਉਸ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਜੋ ਹੁਣ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਸੀ ਇਸ ਤਹਿਤ ਨਸ਼ੇ ਦੇ ਕਈ ਵੱਡੇ ਸਮੱਗਲਰਾਂ ਖਿਲਾਫ ਕਾਰਵਾਈ ਕੀਤੀ ਹਨ।