Punjab
ਮਾਨ ਸਰਕਾਰ ਦੇ 3 ਸਾਲ ਹੋਏ ਪੂਰੇ, ਦਰਬਾਰ ਸਾਹਿਬ ਨਤਮਸਤਕ ਹੋਣਗੇ CM ਮਾਨ

ਪੰਜਾਬ ‘ਚ ਆਮ ਆਦਮੀ ਪਾਰਟੀ ਸਰਕਾਰ ਦੇ 3 ਸਾਲ ਪੂਰੇ ਹੋ ਗਏ ਹਨ। 3 ਸਾਲ ਪੂਰੇ ਹੋਣ ਮਗਰੋਂ ਅੱਜ ਭਗਵੰਤ ਮਾਨ ਤੇ ਕੇਜਰੀਵਾਲ ਦਰਬਾਰ ਸਾਹਿਬ ਅਤੇ ਦੁਰਗਿਆਨਾ ਮੰਦਿਰ ਨਤਮਸਤਕ ਹੋਣਗੇ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਦਰਬਾਰ ਸਾਹਿਬ ਵਿਖੇ ਸ਼ੁਕਰਾਨਾ ਕਰਨਗੇ। ਇਸ ਦੇ ਇਲਾਵਾ ਉਹ ਦੋਵੇਂ ਅੰਮ੍ਰਿਤਸਰ ‘ਚ ਪੁੱਜ ਕੇ ਦੁਰਗਿਆਣਾ ਮੰਦਰ ਦੇ ਨਾਲ ਵਾਲਮੀਕਿ ਤੀਰਥ ਵਿਖੇ ਨਤਮਸਤਕ ਵੀ ਹੋਣਗੇ।
2022 ਵਿੱਚ, ‘ਆਪ’ ਨੇ ਸੂਬੇ ਦੀਆਂ 117 ਵਿੱਚੋਂ 92 ਸੀਟਾਂ ਜਿੱਤ ਕੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਸੀ। ਚੋਣਾਂ ਦੌਰਾਨ ‘ਆਪ’ ਨੇ ਪੰਜਾਬ ਦੇ ਲੋਕਾਂ ਨੂੰ ਕਈ ਗਰੰਟੀਆਂ ਦਿੱਤੀਆਂ ਸਨ, ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਨੌਕਰੀਆਂ, ਭ੍ਰਿਸ਼ਟਾਚਾਰ ਤੋਂ ਆਜ਼ਾਦੀ ਅਤੇ ਨਸ਼ੇ ਦਾ ਖਾਤਮਾ, ਸਿੱਖਿਆ ਅਤੇ ਸਿਹਤ ਵਿੱਚ ਸੁਧਾਰ ਦੇ ਦਾਅਵੇ ਸ਼ਾਮਲ ਸਨ। ਇਸ ਤੋਂ ਇਲਾਵਾ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣਾ ਦਾ ਵੀ ਵਾਅਦਾ ਕੀਤਾ ਗਿਆ ਸੀ।