National
ਹਰਿਆਣਾ ‘ਚ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਮਿਲਣਗੇ

ਹਰਿਆਣਾ ਸਰਕਾਰ ਨੇ ਔਰਤਾਂ ਨੂੰ ਵੱਡਾ ਤੋਹਫ਼ਾ ਦੇ ਦਿੱਤਾ ਹੈ। ਹਰਿਆਣਾ ਵਿੱਚ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਮਿਲਣਗੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਜਟ ਵਿੱਚ ਇਸਦਾ ਐਲਾਨ ਕੀਤਾ ਸੀ। ਇਸ ਲਈ ਬਜਟ ਵਿੱਚ 5,000 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।
ਬਜਟ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਔਰਤਾਂ ਨੂੰ ਪ੍ਰਤੀ ਮਹੀਨਾ 2100 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਰਾਜ ਵਿੱਚ ‘ਲਾਡੋ ਲਕਸ਼ਮੀ ਯੋਜਨਾ’ ਸ਼ੁਰੂ ਕੀਤੀ ਜਾਵੇਗੀ। ਸੀਐਮ ਸੈਣੀ ਨੇ ਸੋਮਵਾਰ ਨੂੰ ਰਾਜ ਵਿਧਾਨ ਸਭਾ ਵਿੱਚ ਵਿੱਤੀ ਸਾਲ 2025-26 ਲਈ 2.05 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਸੈਣੀ ਨੇ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੇ ਬਜਟ ਸਬੰਧੀ ਵੱਖ-ਵੱਖ ਵਰਗਾਂ ਤੋਂ ਲਗਭਗ 11,000 ਸੁਝਾਅ ਮਿਲੇ ਹਨ।