News
ਨਿਊਜ਼ੀਲੈਂਡ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

EARTHQUAKE : ਨਿਊਜ਼ੀਲੈਂਡ ‘ਚ ਸਵੇਰੇ ਮੰਗਲਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ । ਤਾਜ਼ਾ ਜਾਣਕਾਰੀ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.5 ਮਾਪੀ ਗਈ ਹੈ। ਯੂਨਾਈਟਿਡ ਸਟੇਟਸ ਜੀਓਲੌਜੀਕਲ ਸਰਵੇ ਨੇ ਸੋਸ਼ਲ ਮੀਡੀਆ ‘ਐਕਸ’ ‘ਤੇ ਇੱਕ ਪੋਸਟ ਸਾਂਝੀ ਕਰਕੇ ਭੂਚਾਲ ਦੀ ਜਾਣਕਾਰੀ ਦਿੱਤੀ।
ਤੁਹਾਨੂੰ ਦੱਸ ਦੇਈਏ ਕਿ ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੂਰ ਸੀ। ਇਹ ਬਹੁਤ ਡੂੰਘਾਈ ‘ਤੇ ਸੀ। ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਜਾਣਕਾਰੀ ਅਨੁਸਾਰ ਨਿਊਜ਼ੀਲੈਂਡ ਨੂੰ ਬਹੁਤ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ।
ਨਿਊਜ਼ੀਲੈਂਡ ਦੇ ਰਿਵਰਟਨ ਤੱਟ ‘ਤੇ ਆਏ ਭੂਚਾਲ ਤੋਂ ਬਾਅਦ ਕਿਸੇ ਵੀ ਇਮਾਰਤ ਨੂੰ ਨੁਕਸਾਨ ਨਹੀਂ ਪਹੁੰਚਿਆ। ਇੱਥੇ ਟੀਮ ਇਸ ਵੇਲੇ ਮੁਲਾਂਕਣ ਵਿੱਚ ਲੱਗੀ ਹੋਈ ਹੈ। ਟੀਮ ਅਧਿਕਾਰੀਆਂ ਨੇ ਕਿਹਾ ਕਿ ਖ਼ਤਰਾ ਅਜੇ ਟਲਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਭੂਚਾਲ ਦੀ ਤੀਬਰਤਾ ਬਹੁਤ ਜ਼ਿਆਦਾ ਹੈ, ਇਸ ਲਈ ਸੁਨਾਮੀ ਦਾ ਖ਼ਤਰਾ ਹੈ। ਐਮਰਜੈਂਸੀ ਪ੍ਰਬੰਧਨ ਏਜੰਸੀ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ। ਸੁਨਾਮੀ ਦੇ ਖ਼ਤਰੇ ਦੇ ਮੱਦੇਨਜ਼ਰ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ 2011 ਵਿੱਚ ਕ੍ਰਾਈਸਟਚਰਚ ਵਿੱਚ 6.3 ਤੀਬਰਤਾ ਦਾ ਭੂਚਾਲ ਆਇਆ ਸੀ। ਇਸ ਵਿੱਚ ਲਗਭਗ 185 ਲੋਕਾਂ ਦੀ ਜਾਨ ਚਲੀ ਗਈ।