Punjab
ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਿਸਾਨ ਵੀ ਹੋ ਜਾਓ ਸਾਵਧਾਨ !

PUNJAB WEATHER : ਜਿੱਥੇ ਪੰਜਾਬ ਵਿੱਚ ਗਰਮੀ ਆਪਣੇ ਸਿਖਰ ‘ਤੇ ਪਹੁੰਚ ਗਈ ਹੈ, ਉੱਥੇ ਹੀ ਮੌਸਮ ਵਿਭਾਗ ਨੇ 9 ਅਤੇ 10 ਅਪ੍ਰੈਲ ਨੂੰ ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਹੈ।
ਇਸ ਦੇ ਮੱਦੇਨਜ਼ਰ, ਕਿਸਾਨਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਇਨ੍ਹਾਂ ਦਿਨਾਂ ਦੌਰਾਨ ਆਪਣੇ ਖੇਤਾਂ ਵਿੱਚ ਟਰਾਂਸਫਾਰਮਰ ਬੰਦ ਰੱਖਣ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਇਸ ਦੌਰਾਨ, ਵੱਧ ਤੋਂ ਵੱਧ ਕਿਸਾਨ ਭਰਾਵਾਂ ਨੂੰ ਖੇਤਾਂ ਵਿੱਚ ਰਹਿਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਦਰਅਸਲ, ਇਸ ਸਮੇਂ ਕਣਕ ਦੀ ਫ਼ਸਲ ਖੇਤਾਂ ਵਿੱਚ ਖੜ੍ਹੀ ਹੈ, ਜਿਸਨੂੰ ਕਿਸਾਨ ਆਪਣੇ ਧੀਆਂ-ਪੁੱਤਰਾਂ ਵਾਂਗ ਪਾਲਦੇ ਹਨ। ਇਸ ਲਈ, ਕਿਸਾਨਾਂ ਨੂੰ ਉਪਰੋਕਤ ਚੇਤਾਵਨੀ ਨੂੰ ਪਹਿਲ ਦੇ ਆਧਾਰ ‘ਤੇ ਸਮਝਣਾ ਚਾਹੀਦਾ ਹੈ ਅਤੇ ਪੂਰੀ ਤਰ੍ਹਾਂ ਸੁਚੇਤ ਰਹਿਣਾ ਚਾਹੀਦਾ ਹੈ।