News
TRUMP ਪ੍ਰਸ਼ਾਸਨ ਨੇ 9 ਲੱਖ ਪ੍ਰਵਾਸੀਆਂ ਦੇ ਪਰਮਿਟ ਕੀਤੇ ਰੱਦ

DONALD TRUMP : ਅਮਰੀਕਾ ਵਿੱਚ, ਡੋਨਾਲਡ ਟਰੰਪ ਪ੍ਰਸ਼ਾਸਨ ਨੇ ਇੱਕੋ ਵਾਰ ਵਿੱਚ ਹੀ ਨੌਂ ਲੱਖ ਪ੍ਰਵਾਸੀਆਂ ਨੂੰ ਵੱਡਾ ਝਟਕਾ ਦੇ ਦਿੱਤਾ ਦਿੱਤਾ ਹੈ। ਇਹ ਪ੍ਰਵਾਸੀ ਬਿਡੇਨ ਪ੍ਰਸ਼ਾਸਨ ਦੌਰਾਨ ਸ਼ੁਰੂ ਹੋਈ ਸੀਬੀਪੀ ਵਨ ਐਪ ਨੀਤੀ ਦੇ ਤਹਿਤ ਅਮਰੀਕਾ ਆਏ ਸਨ। ਟਰੰਪ ਪ੍ਰਸ਼ਾਸਨ ਨੇ ਇਸ ਨੀਤੀ ਨੂੰ ਉਲਟਾ ਦਿੱਤਾ ਹੈ ਅਤੇ ਇਨ੍ਹਾਂ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਰੱਦ ਕਰ ਦਿੱਤੇ ਹਨ ਅਤੇ ਉਨ੍ਹਾਂ ਨੂੰ ਤੁਰੰਤ ਅਮਰੀਕਾ ਛੱਡਣ ਲਈ ਕਿਹਾ ਗਿਆ ਹੈ। ਇਸ ਵਿੱਚ ਕਿਸੇ ਵੀ ਭਾਰਤੀ ਦੀ ਭਾਗੀਦਾਰੀ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ।
ਜਨਵਰੀ 2023 ਤੋਂ ਪਿਛਲੇ ਸਾਲ ਦਸੰਬਰ ਤਕ, 936,500 ਲੋਕ ਸੀਬੀਪੀ ਵਨ ਐਪ ਦੀ ਵਰਤੋਂ ਕਰ ਕੇ ਮੈਕਸੀਕਨ ਸਰਹੱਦ ਤੋਂ ਅਮਰੀਕਾ ਵਿਚ ਦਾਖਲ ਹੋਏ। ਉਨ੍ਹਾਂ ਨੂੰ ਪੈਰੋਲ ਨਾਮਕ ਰਾਸ਼ਟਰਪਤੀ ਸ਼ਕਤੀ ਅਧੀਨ ਕੰਮ ਕਰਨ ਦੇ ਅਧਿਕਾਰ ਦੇ ਨਾਲ ਦੋ ਸਾਲਾਂ ਲਈ ਅਮਰੀਕਾ ਵਿਚ ਰਹਿਣ ਦੀ ਇਜਾਜ਼ਤ ਦਿਤੀ ਗਈ ਸੀ। ਟਰੰਪ ਪ੍ਰਸ਼ਾਸਨ ਦੇ ਗ੍ਰਹਿ ਸੁਰੱਖਿਆ ਵਿਭਾਗ ਨੇ ਕਿਹਾ ਕਿ ਅਮਰੀਕੀ ਲੋਕਾਂ ਅਤੇ ਦੇਸ਼ ਦੀਆਂ ਸਰਹੱਦਾਂ ਨੂੰ ਸੁਰੱਖਿਅਤ ਰੱਖਣ ਲਈ ਇਨ੍ਹਾਂ ਪੈਰੋਲਾਂ ਨੂੰ ਹੁਣ ਰੱਦ ਕਰ ਦਿਤਾ ਗਿਆ ਹੈ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਸੀਬੀਪੀ ਵਨ ਐਪ ਰਾਹੀਂ ਅਮਰੀਕਾ ਵਿਚ ਦਾਖਲ ਹੋਣ ਵਾਲੇ ਲੋਕਾਂ ਨੂੰ ਪਰਮਿਟ ਰੱਦ ਕਰਨ ਬਾਰੇ ਈਮੇਲ ਰਾਹੀਂ ਸੂਚਿਤ ਕੀਤਾ ਜਾ ਰਿਹਾ ਸੀ, ਪਰ ਉਨ੍ਹਾਂ ਨੇ ਇਸ ਬਾਰੇ ਵੇਰਵੇ ਨਹੀਂ ਦਿਤੇ ਕਿ ਕਿੰਨੇ ਲੋਕਾਂ ਨੂੰ ਪਰਮਿਟ ਮਿਲ ਰਹੇ ਹਨ।