Connect with us

Punjab

ਪੰਜਾਬ ‘ਚ ਪਵੇਗਾ ਮੀਂਹ! ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਭਵਿੱਖਬਾਣੀ

Published

on

ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਤੇਜ਼ ਗਰਮੀ ਨੇ ਜ਼ੋਰ ਫੜ੍ਹ ਲਿਆ ਹੈ। ਦੱਸ ਦੇਈਏ ਕਿ ਤਾਪਮਾਨ 41.2 ਡਿਗਰੀ ਤੱਕ ਪਹੁੰਚ ਗਿਆ ਹੈ। 24 ਘੰਟਿਆਂ ਵਿੱਚ ਤਾਪਮਾਨ 0.5 ਡਿਗਰੀ ਵਧਿਆ। ਇਹ ਆਮ ਤਾਪਮਾਨ ਨਾਲੋਂ 0.5 ਡਿਗਰੀ ਵੱਧ ਹੈ।ਭਾਰਤੀ ਮੌਸਮ ਵਿਭਾਗ ਕੇਂਦਰ ਮੁਤਾਬਕ ਅੱਜ ਤੋਂ ਨਵਾਂ ਪੱਛਮੀ ਪ੍ਰਭਾਵ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ ‘ਤੇ ਵੀ ਹੋਵੇਗਾ। ਵਿਭਾਗ ਮੁਤਾਬਕ ਅੱਜ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ, ਐੱਸ.ਏ.ਐੱਸ ਨਗਰ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਭਾਗ ਨੇ 17 ਅਤੇ 19 ਅਪ੍ਰੈਲ ਤੱਕ ਗਰਮੀ ਦੀ ਲਹਿਰ (ਹੀਟ ਵੇਵ) ਲਈ ਯੈਲੋ ਅਲਰਟ ਜਾਰੀ ਕੀਤਾ ਹੈ। 18 ਅਤੇ 19 ਅਪ੍ਰੈਲ ਨੂੰ ਗਰਮੀ ਦੀਆਂ ਲਹਿਰਾਂ ਦੇ ਨਾਲ-ਨਾਲ ਤੇਜ਼ ਹਨ੍ਹੇਰੀ ਝੱਖੜ ਵੀ ਚੱਲ ਸਕਦਾ ਹੈ। ਇਸ ਸਮੇਂ ਦੌਰਾਨ, ਹਵਾਵਾਂ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ। ਜਦੋਂ ਕਿ 20 ਅਤੇ 21 ਅਪ੍ਰੈਲ ਨੂੰ ਕੋਈ ਗਰਮੀ ਦੀ ਲਹਿਰ (ਹੀਟ ਵੇਵ) ਦੀ ਚੇਤਾਵਨੀ ਨਹੀਂ ਹੈ।

ਇਸੇ ਤਰ੍ਹਾਂ, ਜੇਕਰ ਅਸੀਂ ਮੀਂਹ ਦੀ ਗੱਲ ਕਰੀਏ, ਤਾਂ 17 ਤਰੀਕ ਨੂੰ ਕੋਈ ਅਲਰਟ ਨਹੀਂ ਹੈ। ਇਸ ਤੋਂ ਬਾਅਦ 18 ਤੋਂ 20 ਤਰੀਕ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। 21 ਅਪ੍ਰੈਲ ਨੂੰ ਮੌਸਮ ਸਾਫ਼ ਰਹੇਗਾ।ਮੌਸਮ ਵਿਭਾਗ ਨੇ ਸੰਕੇਤ ਦਿੱਤਾ ਹੈ ਕਿ ਆਉਣ ਵਾਲੇ ਚਾਰ ਦਿਨਾਂ ਵਿੱਚ ਤਾਪਮਾਨ 0.2 ਡਿਗਰੀ ਤੋਂ 4 ਡਿਗਰੀ ਤੱਕ ਵਧੇਗਾ।

ਇਸ ਤੋਂ ਬਾਅਦ ਤਾਪਮਾਨ ਘਟਣਾ ਸ਼ੁਰੂ ਹੋ ਜਾਵੇਗਾ। ਹਾਲਾਂਕਿ, ਇਸ ਸਮੇਂ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਹੈ। ਇਨ੍ਹਾਂ ਵਿੱਚ ਲੁਧਿਆਣਾ, ਹੁਸ਼ਿਆਰਪੁਰ, ਨਵਾਂਸ਼ਹਿਰ, ਜਲੰਧਰ, ਬਠਿੰਡਾ, ਪਠਾਨਕੋਟ, ਤਰਨਤਾਰਨ, ਲੁਧਿਆਣਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਅੰਮ੍ਰਿਤਸਰ ਸ਼ਾਮਲ ਹਨ।