National
ਅੱਤਵਾਦੀ ਹਮਲੇ ਦੀ CM ਮਾਨ ਨੇ ਕੀਤੀ ਨਿੰਦਾ, ਕਿਹਾ- ਪੂਰਾ ਦੇਸ਼ ਇਕਜੁੱਟ

JAMMU KASHMIR : ਬੀਤੇ ਦਿਨੀ ਅੱਤਵਾਦੀਆਂ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ‘ਚ ਸੈਲਾਨੀਆਂ ‘ਤੇ ਗੋਲੀਬਾਰੀ ਨਾਲ ਹਮਲਾ ਕਰ ਦਿੱਤਾ ਹੈ ਅਤੇ ਕਈਆਂ ਦੀ ਮੌਤ ਹੋ ਗਈ ਅਤੇ ਕਈ ਜਖ਼ਮੀ ਹਨ। ਇਸ ਹਾਦਸੇ ‘ਚ 23 ਲੋਕਾਂ ਦੀ ਮੌਤ ਹੋ ਗਈ। ਸੈਲਾਨੀਆਂ ਨੂੰ ਪਹਿਲਾ ਉਨ੍ਹਾਂ ਦਾ ਧਰਮ ਪੁੱਛਿਆ ‘ਫਿਰ ਉਨ੍ਹਾਂ ਦੇ ਮੱਥੇ ‘ਤੇ ਗੋਲੀ ਮਾਰੀ ਗਈ ਹੈ। ਇਸ ਹਮਲੇ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੰਦਾ ਕੀਤੀ ਹੈ।
ਭਗਵੰਤ ਮਾਨ ਨੇ ਕਿਹਾ,
ਉਨ੍ਹਾਂ ਕਿਹਾ, ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਇਆ ਕਾਇਰਤਾਪੂਰਨ ਅੱਤਵਾਦੀ ਹਮਲਾ ਬਹੁਤ ਹੀ ਸ਼ਰਮਨਾਕ ਅਤੇ ਨਿੰਦਣਯੋਗ ਹੈ। ਨਿਹੱਥੇ ਮਾਸੂਮਾਂ ਨੂੰ ਨਿਸ਼ਾਨਾ ਬਣਾਉਣਾ ਮਨੁੱਖਤਾ ‘ਤੇ ਹਮਲਾ ਹੈ। ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇੱਕਜੁੱਟ ਹੈ, ਪੀੜਤ ਪਰਿਵਾਰਾਂ ਨਾਲ ਸਾਡੀ ਹਮਦਰਦੀ ਹੈ ਅਤੇ ਅਸੀਂ ਅੱਤਵਾਦ ਦੇ ਹਰ ਰੂਪ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ।