Connect with us

National

ਪਹਿਲਗਾਮ ਹਮਲੇ ਤੋਂ ਅਟਾਰੀ ਵਾਹਗਾ ਬਾਰਡਰ ਹੋਇਆ ਬੰਦ

Published

on

ATARI WAGHA BORDER : ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਵੱਡਾ ਫ਼ੈਸਲਾ ਲੈ ਲਿਆ ਹੈ। ਭਾਰਤ ਸਰਕਾਰ ਨੇ ਅਟਾ ਬੰਦ ਕਰ ਦਿੱਤਾ ਹੈ ਅਤੇ ਰੀ ਵਾਹਗਾ ਬਾਰਡਰ ਰਿਟਰੀਟ ਸਮਾਰੋਹ ‘ਤੇ ਰੋਕ ਲਗਾ ਦਿੱਤੀ ਹੈ।

ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਬੀਐਸਐਫ ਨੇ ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਚੌਕਸੀ ਵਧਾ ਦਿੱਤੀ ਹੈ। ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ‘ਤੇ ਪੁਲਿਸ ਚੌਕਸੀ ਵਧਾ ਦਿੱਤੀ ਗਈ ਹੈ।

ਪਹਿਲਗਾਮ ਅੱਤਵਾਦੀ ਘਟਨਾ ਤੋਂ ਬਾਅਦ, ਭਾਰਤ ਸਰਕਾਰ ਨੇ ਸਰਹੱਦ ਨੂੰ ਪੂਰੀ ਤਰ੍ਹਾਂ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਬਾਅਦ ਸਰਹੱਦ ‘ਤੇ ਹੋਣ ਵਾਲੇ ਰਿਟਰੀਟ ਸਮਾਰੋਹ ਨੂੰ ਵੀ ਰੋਕ ਦਿੱਤਾ ਗਿਆ ਹੈ। ਹਮਲੇ ਤੋਂ ਬਾਅਦ ਅਟਾਰੀ ਵਾਹਗਾ ਬਾਰਡਰ ਨੂੰ ਬੰਦ ਨੂੰ ਬੰਦ ਕਰ ਦਿੱਤਾ ਗਿਆ ਹੈ।
ਹੁਣ ਅਜਿਹਾ ਕਰਨ ਦੇ ਹੁਕਮ ਦਿੱਤੇ ਗਏ ਹਨ, ਜਦੋਂ ਕਿ ਸਰਹੱਦ ਬੰਦ ਹੋਣ ਕਾਰਨ ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਵਪਾਰ ਵੀ ਪ੍ਰਭਾਵਿਤ ਹੋਵੇਗਾ। ਭਾਰਤ ਨੇ ਪਹਿਲਾਂ ਹੀ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਨਾਲ ਵਪਾਰ ਬੰਦ ਕਰ ਦਿੱਤਾ ਹੈ।

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਸੀਮਾ ਸੁਰੱਖਿਆ ਬਲ (BSF) ਅਤੇ ਪੁਲਿਸ ਨੇ ਪੰਜਾਬ ਨਾਲ ਲੱਗਦੀ 553 ਕਿਲੋਮੀਟਰ ਲੰਬੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਚੌਕਸੀ ਵਧਾ ਦਿੱਤੀ ਹੈ। ਸਰਹੱਦੀ ਇਲਾਕਿਆਂ ਵਿੱਚ ਘੁੰਮ ਰਹੇ ਅਣਪਛਾਤੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵੱਖ-ਵੱਖ ਥਾਵਾਂ ‘ਤੇ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਬੀਐਸਐਫ, ਫੌਜ ਅਤੇ ਪੰਜਾਬ ਪੁਲਿਸ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਤਿੰਨ-ਪੱਧਰੀ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ ਹੈ।