Punjab
PUNJAB ‘ਚ ਪਵੇਗਾ ਮੀਂਹ !

PUNJAB WEATHER : ਪੰਜਾਬ ‘ਚ ਇੱਕ ਵਾਰ ਫਿਰ ਤੋਂ ਮੌਸਮ ਬਦਲੇਗਾ। ਕੁੱਝ ਦਿਨਾਂ ਤੋਂ ਵਧੇਰੀ ਗਰਮੀ ਪੈ ਰਹੀ ਹੈ ਜਿਸ ਕਾਰਨ ਲੋਕਾਂ ਦਾ ਬੁਰਾ ਹਾਲ ਹੋਇਆ ਪਿਆ ਪਰ ਹੁਣ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ, ਜੀ ਹਾਂ ਮੌਸਮ ਵਿਭਾਗ ਨੇ ਲਗਾਤਾਰ ਪੰਜ ਦਿਨਾਂ ਦੇ ਲਈ ਮੀਂਹ ਦ ਅਲਰਟ ਜਾਰੀ ਕੀਤਾ ਹੈ ਅਤੇ ਨਾਲ ਹੀ ਹਵਾਵਾਂ ਚਲੱਣਗੀਆਂ।
ਮੌਸਮ ਬਦਲਣ ਕਾਰਨ ਕਿਸਾਨਾਂ ਨੂੰ ਵੀ ਸਾਵਧਾਨ ਰਹਿਣਾ ਚਾਹੀਦਾ ਹੈ ਕਿਉਂਕਿ ਮੌਸਮ ਬਦਲਣ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋ ਸਕਦਾ ਹੈ।
ਮੌਸਮ ਵਿਭਾਗ ਨੇ ਕੀਤਾ ਅਲਰਟ
ਮੌਸਮ ਵਿਭਾਗ ਮੁਤਾਬਕ , 1, 2, 3, 4 ਅਤੇ 7 ਮਈ ਨੂੰ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ 72 ਘੰਟਿਆਂ ਤੱਕ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ, ਅਤੇ ਇਸ ਤੋਂ ਬਾਅਦ 2-4 ਡਿਗਰੀ ਸੈਲਸੀਅਸ ਦੀ ਗਿਰਾਵਟ ਹੋਵੇਗੀ।