Connect with us

Punjab

ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ, ਜਾਣੋ ਕਾਰਨ

Published

on

ਭਾਰਤ-ਪਾਕਿਸਤਾਨ ਵਿਚਾਲੇ ਵਧਦੇ ਤਣਾਅ ਕਰਕੇ ਪੰਜਾਬ ਹਾਈ ਅਲਰਟ ‘ਤੇ ਹੈ, ਜਿਸ ਦੇ ਚੱਲਦਿਆਂ ਹੁਣ ਪੁਲਿਸ ਪ੍ਰਸ਼ਾਸਨ ਵੱਲੋਂ ਅਹਿਮ ਐਲਾਨ ਕੀਤਾ ਗਿਆ ਹੈ। ਦਰਅਸਲ ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਦੇ ਹੁਕਮਾਂ ਤਹਿਤ ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

DGP ਗੌਰਵ ਯਾਦਵ ਵੱਲੋਂ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਪ੍ਰਬੰਧਕੀ ਕਾਰਨਾਂ ਕਰ ਕੇ ਪੰਜਾਬ ਪੁਲਸ ਵਿਭਾਗ ਵਿਚ ਤਾਇਨਾਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਅੱਜ 7 ਮਈ ਤੋਂ ਪੂਰੀ ਤਰ੍ਹਾਂ ਰੱਦ ਕਰ ਦਿੱਤੀਆਂ ਗਈਆਂ ਹਨ। ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਛੁੱਟੀ ਸਿਰਫ ਵਿਸ਼ੇਸ਼ ਹਾਲਾਤਾਂ ਵਿਚ ਹੀ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਮਨਜ਼ੂਰ ਕੀਤੀ ਜਾਵੇਗੀ। DGP ਦਫ਼ਤਰ ਵਲੋਂ ਜਾਰੀ ਪੱਤਰ ਦੀਆਂ ਕਾਪੀਆਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਈ-ਮੇਲ ਰਾਹੀਂ ਭੇਜ ਦਿੱਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ‘ਆਪ੍ਰੇਸ਼ਨ ਸਿੰਦੂਰ’ ਤਹਿਤ ਭਾਰਤ ਵੱਲੋਂ ਪਾਕਿਸਤਾਨ ਖਿਲਾਫ ਕੀਤੀ ਜਾਣ ਵਾਲੀ ਸਫਲ ਕਾਰਵਾਈ ਤੋਂ ਬਾਅਦ ਪੰਜਾਬ ਵਿਚ ਸੁਰੱਖਿਆ ਵਧਾਈ ਗਈ ਹੈ। ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਚੌਕਸੀ ਵਧਾ ਦਿੱਤੀ ਗਈ ਹੈ ਜਿਸ ਕਰਕੇ ਵਧੇਰੇ ਪੁਲਿਸ ਮੁਲਾਜ਼ਮਾਂ ਦੀ ਲੋੜ ਹੈ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।