Punjab
ਨਹੀਂ ਰਹੇ ਸੁਖਦੇਵ ਸਿੰਘ ਢੀਂਡਸਾ, 30 ਮਈ ਨੂੰ ਕੀਤਾ ਜਾਵੇਗਾ ਅੰਤਿਮ ਸਸਕਾਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ 28 ਮਈ ਦੀ ਸ਼ਾਮ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 89 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ । ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਕੱਲ੍ਹ ਸ਼ਾਮ 5 ਵਜੇ ਮੋਹਾਲੀ ਦੇ ਫੋਰਟਿਸ ਹਸਪਤਾਲ ਹਸਪਤਾਲ ਵਿੱਚ ਆਖਰੀ ਸਾਹ ਲਏ ।
ਢੀਂਡਸਾ ਦੀ ਧੀ ਵਿਦੇਸ਼ ਵਿੱਚ ਹੈ। ਉਹ ਕੱਲ੍ਹ ਭਾਰਤ ਪਹੁੰਚੇਗੀ। ਅਜਿਹੀ ਸਥਿਤੀ ਵਿੱਚ, ਉਨ੍ਹਾਂ ਦਾ ਅੰਤਿਮ ਸੰਸਕਾਰ 30 ਮਈ ਨੂੰ ਕੀਤਾ ਜਾਵੇਗਾ।
2019 ਵਿੱਚ, ਕੇਂਦਰ ਸਰਕਾਰ ਨੇ ਢੀਂਡਸਾ ਨੂੰ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਕੀਤਾ ਸੀ, ਪਰ ਉਨ੍ਹਾਂ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਦਸੰਬਰ 2020 ਵਿੱਚ ਪੁਰਸਕਾਰ ਵਾਪਸ ਕਰ ਦਿੱਤਾ ਸੀ। ਉਹ 2000 ਤੋਂ 2004 ਤੱਕ ਕੇਂਦਰ ਵਿੱਚ ਅਟਲ ਬਿਹਾਰੀ ਵਾਜਪਾਈ ਸਰਕਾਰ ਵਿੱਚ ਮੰਤਰੀ ਰਹੇ ਹਨ। ਢੀਂਡਸਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਾਥੀ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਆਗੂਆਂ ਨੇ ਢੀਂਡਸਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕੀਤਾ ਹੈ।
ਨਰਿੰਦਰ ਮੋਦੀ ਨੇ ਕਿਹਾ ,
ਸ਼੍ਰੀ ਸੁਖਦੇਵ ਸਿੰਘ ਢੀਂਡਸਾ ਜੀ ਦਾ ਦੇਹਾਂਤ ਸਾਡੇ ਦੇਸ਼ ਲਈ ਇੱਕ ਵੱਡਾ ਘਾਟਾ ਹੈ। ਉਹ ਇੱਕ ਮਹਾਨ ਬੁੱਧੀਮਾਨ ਅਤੇ ਜਨਤਕ ਸੇਵਾ ਪ੍ਰਤੀ ਅਟੁੱਟ ਵਚਨਬੱਧਤਾ ਵਾਲੇ ਇੱਕ ਉੱਚੇ ਰਾਜਨੇਤਾ ਸਨ। ਉਨ੍ਹਾਂ ਦਾ ਹਮੇਸ਼ਾ ਪੰਜਾਬ, ਇਸਦੇ ਲੋਕਾਂ ਅਤੇ ਸੱਭਿਆਚਾਰ ਨਾਲ ਜ਼ਮੀਨੀ ਪੱਧਰ ‘ਤੇ ਸਬੰਧ ਰਿਹਾ। ਉਨ੍ਹਾਂ ਨੇ ਪੇਂਡੂ ਵਿਕਾਸ, ਸਮਾਜਿਕ ਨਿਆਂ ਅਤੇ ਸਰਬਪੱਖੀ ਵਿਕਾਸ ਵਰਗੇ ਮੁੱਦਿਆਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਹਮੇਸ਼ਾ ਸਾਡੇ ਸਮਾਜਿਕ ਤਾਣੇ-ਬਾਣੇ ਨੂੰ ਹੋਰ ਵੀ ਮਜ਼ਬੂਤ ਬਣਾਉਣ ਲਈ ਕੰਮ ਕੀਤਾ। ਮੈਨੂੰ ਕਈ ਸਾਲਾਂ ਤੋਂ ਉਨ੍ਹਾਂ ਨੂੰ ਜਾਣਨ, ਵੱਖ-ਵੱਖ ਮੁੱਦਿਆਂ ‘ਤੇ ਨੇੜਿਓਂ ਗੱਲਬਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਭਾਵਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹਨ।
