Connect with us

National

ਬਰਾਤੀਆਂ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ, 5 ਬਰਾਤੀਆਂ ਦੀ ਮੌਤ

Published

on

UTTAR PRADESH : ਉੱਤਰ ਪ੍ਰਦੇਸ਼ ਦੇ ਹਰਦੋਈ ‘ਚ ਇਕ ਦਰਦਨਾਕ ਹਾਦਸਾ ਵਾਪਰ ਗਿਆ ਹੈ। ਖੁਸ਼ੀਆਂ ਵਾਲਾ ਮਾਹੌਲ ਮਾਤਮ ‘ਚ ਬਦਲ ਗਿਆ ਹੈ। ਤੁਹਾਨੂੰ ਦੱਸ ਦੇਈਏ ਇੱਥੇ 11 ਬਰਾਤੀਆਂ ਨੂੰ ਲੈ ਕੇ ਜਾ ਰਹੀ ਇੱਕ ਬੇਕਾਬੂ ਕਾਰ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਲੋਕ ਜਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਦੌਰਾਨ ਤੁਰੰਤ ਹਸਪਤਾਲ ਭੇਜਿਆ ਗਿਆ।

ਉੱਤਰ ਪ੍ਰਦੇਸ਼ ਦੇ ਹਰਦੋਈ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ਵਿੱਚ 6 ਲੋਕ ਜ਼ਖਮੀ ਹੋ ਗਏ। ਇਸ ਹਾਦਸੇ ਤੋਂ ਬਾਅਦ ਮੌਕੇ ‘ਤੇ ਬਹੁਤ ਚੀਕ-ਚਿਹਾੜਾ ਮਚ ਗਿਆ। ਰਾਹਗੀਰਾਂ ਅਤੇ ਪਿੰਡ ਵਾਸੀਆਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਪੁਲਿਸ ਅਤੇ ਸਥਾਨਕ ਲੋਕ ਮੌਕੇ ‘ਤੇ ਪਹੁੰਚ ਗਏ। ਇਹ ਲੋਕ ਮਾਝੀਲਾ ਦੇ ਕੁਸਮਾ ਪਿੰਡ ਤੋਂ ਇੱਕ ਵਿਆਹ ਵਿੱਚ ਸ਼ਾਮਲ ਹੋਣ ਲਈ ਗਏ ਸਨ। ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਹਾਦਸਾ ਮਾਝੀਲਾ ਥਾਣਾ ਖੇਤਰ ਦੇ ਭੂਪਾ ਪੁਰਵਾ ਮੋੜ ਨੇੜੇ ਵਾਪਰਿਆ। ਸਾਰੇ ਜ਼ਖਮੀਆਂ ਨੂੰ ਸ਼ਾਹਬਾਦ ਕਮਿਊਨਿਟੀ ਹੈਲਥ ਸੈਂਟਰ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਪੰਜ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਛੇ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਉੱਚ ਸਿਹਤ ਕੇਂਦਰ ਵਿੱਚ ਰੈਫਰ ਕਰ ਦਿੱਤਾ ਗਿਆ ਹੈ।

Continue Reading