Connect with us

Punjab

ਸਿੱਧੂ ਮੂਸੇਵਾਲਾ ਦਾ ਅੱਜ ਹੈ ਜਨਮਦਿਨ, ਫੈਨਸ ਨੂੰ ਮਿਲੇਗਾ ਤੋਹਫ਼ਾ

Published

on

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ 32ਵਾਂ ਜਨਮਦਿਨ ਹੈ। ਜਨਮਦਿਨ ਮੌਕੇ ਉਨ੍ਹਾਂ ਦੇ ਫੈਨਸ ਨੂੰ ਵੱਡਾ ਤੋਹਫ਼ਾ ਮਿਲਣ ਜਾ ਰਿਹਾ ਹੈ।

ਇਸ ਮੌਕੇ ‘ਤੇ ਉਨ੍ਹਾਂ ਦੇ 3 ਗੀਤਾਂ ਦੀ ਐਲਬਮ “ਮੂਸ ਪ੍ਰਿੰਟ” ਦੇ ਨਾਂਅ ਨਾਲ ਰਿਲੀਜ਼ ਕੀਤੀ ਜਾ ਰਹੀ ਹੈ। ਇਸ ਸੰਬੰਧੀ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਪਹਿਲਾਂ ਸਿੱਧੂ ਆਪਣੇ ਜਨਮਦਿਨ, ਪਿਤਾ ਅਤੇ ਮਾਂ ਦੇ ਜਨਮਦਿਨ ‘ਤੇ ਗੀਤ ਰਿਲੀਜ਼ ਕਰਦਾ ਸੀ। ਇਸ ਐਲਬਮ ਨੂੰ ਰਿਲੀਜ਼ ਕਰਨ ਦੇ ਪਿੱਛੇ ਵੀ ਇਹੀ ਮਕਸਦ ਹੈ ਕਿ ਉਸ ਵੱਲੋਂ ਚਲਾਇਆ ਗਿਆ ਇਹ ਸਿਲਸਿਲਾ ਰੁਕੇ ਨਾ।

ਉਨ੍ਹਾਂ ਨੇ ਕਿਹਾ ਕਿ ਹਰ ਜਨਮਦਿਨ ‘ਤੇ ਸਿੱਧੂ ਦੇ ਫੈਨਜ਼ ਨੂੰ ਕੁਝ ਨਵਾਂ ਮਿਲਦਾ ਰਹੇ, ਇਸ ਲਈ ਇਹ ਕੋਸ਼ਿਸ਼ ਜਾਰੀ ਰਹੇਗੀ। ਸਿੱਧੂ ਦੇ ਜਿਨ੍ਹਾਂ ਵੀ ਗੀਤ ਰਿਕਾਰਡ ਹਨ, ਉਹਨਾਂ ਨੂੰ ਹੌਲੀ-ਹੌਲੀ ਰਿਲੀਜ਼ ਕੀਤਾ ਜਾ ਰਿਹਾ ਹੈ। ਇਸ ਐਲਬਮ ‘ਚ ਵੀ ਉਹੀ ਅੰਦਾਜ਼ ਹੋਵੇਗਾ ਜੋ ਲੋਕਾਂ ਨੇ ਸਿੱਧੂ ਤੋਂ ਉਸਦੀ ਜ਼ਿੰਦਗੀ ‘ਚ ਚਾਹਿਆ ਸੀ।

ਸਿੱਧੂ ਦਾ ਜਨਮ
ਸ਼ੁਭਦੀਪ ਉਰਫ਼ ਸਿੱਧੂ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਜ਼ਿਲ੍ਹਾ ਮਾਨਸਾ ਦੇ ਪਿੰਡ ਮੂਸਾ ਵਿੱਚ ਹੋਇਆ ਸੀ।

ਕਤਲ
29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।