India
ਪੰਜਾਬ ਸੀਐਮ ਅਤੇ ਬਾਦਲ ਪਰਿਵਾਰ ਨੇ ਗੁਰਦਾਸ ਬਾਦਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ

ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦਾ ਦੇਰ ਰਾਤ ਦੇਹਾਂਤ ਹੋਇਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸ ਸਿੰਘ ਬਾਦਲ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੀਐਮ ਨੇ ਟਵੀਟ ਕਰਕੇ ਲਿਖਿਆ-

ਸਰਦਾਰ ਗੁਰਦਾਸ ਸਿੰਘ ਬਾਦਲ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਇਸ ਦੁੱਖ ਦੀ ਘੜੀ ਵਿੱਚ ਅਸੀਂ ਮੇਰੇ ਸਾਥੀ ਮਨਪ੍ਰੀਤ ਬਾਦਲ ਅਤੇ ਪਰਿਵਾਰ ਨਾਲ ਹਾਂ। ਅਕਾਲ ਪੁਰਖ ਵਿਛੜੀ ਆਤਮਾ ਨੂੰ ਮੁਕਤੀ ਦੇਵੇ।
ਸੀਐਮ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮਨਪ੍ਰੀਤ ਬਾਦਲ ਦੇ ਚਚੇਰੇ ਭਰਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਵੀ ਗੁਰਦਾਸ ਬਾਦਲ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਸੁਖਬੀਰ ਬਾਦਲ ਨੇ ਟਵੀਟ ਕਰਕੇ ਲਿਖਿਆ-

ਮੇਰੇ ਚਾਚਾ ਜੀ ਦੇ ਅਕਾਲ ਚਲਾਣੇ ਤੋਂ ਬਹੁਤ ਦੁੱਖ ਹੋਇਆ। ਇਹ ਸਾਡੇ ਪਰਿਵਾਰ ਲਈ, ਖਾਸ ਕਰਕੇ ਮੇਰੇ ਪਿਤਾ ਸਰਦਾਰ ਪਰਕਾਸ਼ ਸਿੰਘ ਬਾਦਲ ਜੀ ਲਈ ਬਹੁਤ ਵੱਡਾ ਨੁਕਸਾਨ ਹੈ। ਇਹ ਖਾਲੀ ਥਾਂ ਕਦੇ ਵੀ ਨਹੀਂ ਭਰੀ ਜਾ ਸਕਦੀ। ਗੁਰੂ ਸਾਹਿਬ ਵਿਛੜੀ ਆਤਮਾ ਸ਼ਾਂਤੀ ਅਤੇ ਮਨਪ੍ਰੀਤ ਅਤੇ ਪਰਿਵਾਰ ਨੂੰ ਦੁੱਖ ਸਹਿਣ ਦੀ ਸ਼ਕਤੀ ਪ੍ਰਦਾਨ ਕਰੇ।
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਟਵੀਟ ਕਰਕੇ ਲਿਖਿਆ-

ਸਾਡੇ ਪਿਆਰੇ ਚਾਚਾ ਜੀ ਸਰਦਾਰ ਗੁਰਦਾਸ ਸਿੰਘ ਬਾਦਲ ਜੀ ਦੇ ਦੇਹਾਂਤ ‘ਤੇ ਬਹੁਤ ਦੁੱਖ ਹੋਇਆ। ਉਨ੍ਹਾਂ ਦੀ ਦਿਆਲਤਾ, ਨਿੱਘ ਅਤੇ ਨਿਮਰਤਾ ਹਮੇਸ਼ਾ ਯਾਦ ਰਹੇਗੀ। ਗੁਰੂ ਸਾਹਿਬ ਵਿਛੜੀ ਆਤਮਾ ਨੂੰ ਸਦੀਵੀ ਸ਼ਾਂਤੀ ਅਤੇ ਇਸ ਦੁੱਖਦਾਈ ਨੁਕਸਾਨ ਨੂੰ ਸਹਿਣ ਲਈ ਪਰਿਵਾਰ ਦੇ ਸਾਰੇ ਲੋਕਾਂ ਨੂੰ ਸ਼ਕਤੀ ਪ੍ਰਦਾਨ ਕਰਨ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੇ ਵੀ ਇਸ ਮੌਕੇ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਨੇ ਲਿਖਿਆ-

ਸਰਦਾਰ ਗੁਰਦਾਸ ਸਿੰਘ ਬਾਦਲ ਜੀ ਦੇ ਦਿਹਾਂਤ ‘ਤੇ ਡੂੰਘਾ ਦੁੱਖ ਅਤੇ ਪੂਰੇ ਬਾਦਲ ਪਰਿਵਾਰ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਵਿਛੜੀ ਆਤਮਾ ਸ਼ਾਂਤੀ ਮਿਲੇ ਅਤੇ ਗੁਰੂ ਸਾਹਿਬ ਇਸ ਨੁਕਸਾਨ ਨੂੰ ਸਹਿਣ ਲਈ ਸਰਦਾਰ ਮਨਪ੍ਰੀਤ ਸਿੰਘ ਬਾਦਲ ਅਤੇ ਪਰਿਵਾਰ ਦੇ ਹਰ ਮੈਂਬਰ ਨੂੰ ਤਾਕਤ ਦੇਣ।