Connect with us

Uncategorized

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ CM ਮਾਨ ਨੇ ਦਿੱਤੀ ਵਧਾਈ

Published

on

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਲੰਬੇ ਅਰਸੇ ਤੋਂ ਹਰ ਸਾਲ ਅਲੋਕਿਕ ਬਰਾਤ ਰੂਪੀ ਨਗਰ ਕੀਰਤਨ ਸਜਾਇਆ ਜਾਂਦਾ ਹੈ ਜੋ ਕਿ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਵਾਇਆ ਬਾਬਾ ਬਕਾਲਾ ਸਾਹਿਬ ਤੋਂ ਰਾਤ ਨੂੰ ਗੁਰਦੁਆਰਾ ਸਤਿ ਕਰਤਾਰੀਆ ਵਿਖੇ ਵਿਸ਼ਰਾਮ ਹੁੰਦਾ ਹੈ ਅਤੇ ਵਿਆਹ ਪੁਰਬ ਵਾਲੇ ਦਿਨ ਸਵੇਰੇ 7 ਵਜੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਨਗਰ ਕੀਰਤਨ ਦੀ ਸ਼ੁਰੂਆਤ ਹੁੰਦੀ ਹੈ ਜੋ ਕਿ ਸਾਰਾ ਦਿਨ ਬਟਾਲਾ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ ਜਾ ਕੇ ਸਮਾਪਤ ਹੁੰਦਾ ਹੈ ਅਤੇ ਅਖ਼ੀਰ ਇਸ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸਾਹਿਬ ਡੇਹਰਾ ਵਿਖੇ ਸਮਾਪਤ ਹੁੰਦੀ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਪਿਤਾ ਮਹਿਤਾ ਕਾਲੂ ਜੀ ਦੇ ਘਰ ਮਾਤਾ ਤ੍ਰਿਪਤਾ ਜੀ ਦੀ ਕੁੱਖ ’ਚੋਂ ਰਾਏ ਭੋਏ ਦੀ ਤਲਵੰਡੀ ਨਨਕਾਣਾ ਸਾਹਿਬ (ਪਾਕਿਸਤਾਨ) ਵਿੱਚ ਹੋਇਆ। ਬਾਬਾ ਜੀ ਦਾ ਜਨਮ ਉਦੋਂ ਹੋਇਆ ਜਦੋਂ ਭਾਰਤ ਦੇ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਹਾਲਾਤ ਨਿਰਾਸ਼ਾਜਨਕ ਸਨ ਤੇ ਸਾਰਾ ਦੇਸ਼ ਜਾਤ-ਪਾਤ, ਊਚ-ਨੀਚ ਅਤੇ ਈਰਖਾ ਦੀ ਅੱਗ ਵਿਚ ਸੜ ਰਿਹਾ ਸੀ। ਬਚਪਨ ’ਚ ਹੀ ਗੁਰੂ ਨਾਨਕ ਦੇਵ ਜੀ ਨੇ ਵਹਿਮਾਂ-ਭਰਮਾਂ ਵਿਚ ਫਸੇ ਲੋਕਾਂ ਨੂੰ ਸੱਚ ਦਾ ਰਸਤਾ ਦਿਖਾਉਣ ਲਈ ਕੌਤਕ ਕੀਤੇ। ਥੋੜ੍ਹੇ ਸਮੇਂ ਬਾਅਦ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਵੱਡੀ ਭੈਣ ਬੇਬੇ ਨਾਨਕੀ ਜੀ ਕੋਲ ਸੁਲਤਾਨਪੁਰ ਲੋਧੀ ਵਿਖੇ ਰਹਿਣ ਲਈ ਭੇਜ ਦਿੱਤਾ ਗਿਆ, ਜਿਥੇ ਗੁਰੂ ਜੀ ਦੇ ਜੀਜਾ ਜੈ ਰਾਮ ਜੀ ਨੇ ਗੁਰੂ ਜੀ ਨੂੰ ਨਵਾਬ ਦੌਲਤ ਖਾਂ ਦੇ ਮੋਦੀਖਾਨੇ ’ਚ ਨੌਕਰੀ ਦਿਵਾ ਦਿੱਤੀ।

18 ਸਾਲ ਦੀ ਉਮਰ ’ਚ ਗੁਰੂ ਨਾਨਕੇ ਦੇਵ ਜੀ ਦੀ ਮੰਗਣੀ ਬਟਾਲਾ ਦੇ ਰਹਿਣ ਵਾਲੇ ਖੱਤਰੀ ਮੂਲ ਚੰਦ ਪਟਵਾਰੀ ਅਤੇ ਮਾਤਾ ਚੰਦੋ ਰਾਣੀ ਦੀ ਸਪੁੱਤਰੀ ਸੁਲੱਖਣੀ ਨਾਲ ਹੋ ਗਈ। ਭਾਦੋਂ ਸੁਦੀ ਸੱਤਵੀਂ ਸੰਮਤ 1544 ਨੂੰ ਆਪ ਭਾਈ ਬਾਲਾ ਜੀ, ਭਾਈ ਮਰਦਾਨਾ ਜੀ, ਭਾਈ ਹਾਕਮ ਰਾਇ ਜੀ ਤੇ ਨਵਾਬ ਦੌਲਤ ਖਾਂ ਤੇ ਸੱਜਣਾਂ, ਰਿਸ਼ਤੇਦਾਰਾਂ ਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਪੂਰੇ ਸਜ-ਧੱਜ ਕੇ ਸੁਲਤਾਨਪੁਰ ਲੋਧੀ ਤੋਂ ਕਪੂਰਥਲਾ, ਸੁਭਾਨਪੁਰ, ਬਾਬਾ ਬਕਾਲਾ ਤੋਂ ਹੁੰਦੇ ਹੋਏ ਇਤਿਹਾਸਿਕ ਸ਼ਹਿਰ ਬਟਾਲੇ ਬਰਾਤ ਦੇ ਰੂਪ ’ਚ ਪਹੁੰਚੇ। ਬਰਾਤ ਦਾ ਉਤਾਰਾ ਜਿਸ ਜਗ੍ਹਾਂ ’ਤੇ ਕੀਤਾ ਗਿਆ, ਉਹ ਗੁਰਦੁਆਰਾ ‘ਸ੍ਰੀ ਕੰਧ ਸਾਹਿਬ’ ਜੀ ਦੇ ਅਸਥਾਨ ਦੇ ਨਾਂ ਨਾਲ ਮਸ਼ਹੂਰ ਹੈ ਅਤੇ ਜਿਸ ਜਗ੍ਹਾ ’ਤੇ ਗੁਰੂ ਜੀ ਵੱਲੋਂ ਲਾਵਾਂ-ਫੇਰਿਆਂ ਦੀ ਰਸਮ ਅਦਾ ਕੀਤੀ ਗਈ, ਉਹ ਅਸਥਾਨ ਗੁਰਦੁਆਰਾ ਸ੍ਰੀ ‘ਡੇਹਰਾ ਸਾਹਿਬ’ ਜੀ ਦੇ ਨਾਂ ਨਾਲ ਪ੍ਰਸਿੱਧ ਹੈ।

CM ਭਗਵੰਤ ਮਾਨ ਨੇ ਕੀਤਾ ਟਵੀਟ

ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ, ਬਟਾਲਾ ਵਿਖੇ ਜੋੜ ਮੇਲੇ ਦੌਰਾਨ ਨਤਮਸਤਕ ਹੋਣ ਪਹੁੰਚੀਆਂ ਸੰਗਤਾਂ ਅਤੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਤੇ ਗੁਰੂ ਚਰਨਾਂ ‘ਚ ਕੋਟਿ-ਕੋਟਿ ਪ੍ਰਣਾਮ।