Connect with us

Punjab

ਇਸ ਕਾਰਨ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਮੁਲਤਵੀ

Published

on

ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਣੀ ਸੀ ਜਿਸ ਦਾ ਸਮਾਂ 4 ਵਜੇ ਰੱਖਿਆ ਗਿਆ ਸੀ ਪਰ ਹੁਣ ਇਹ ਮੀਟਿੰਗ ਨਹੀਂ ਹੋਵੇਗੀ। ਪਤਾ ਲੱਗਿਆ ਹੈ ਕਿ ਅੱਜ 4 ਵਜੇ ਹੋਣ ਵਾਲੀ ਮੀਟਿੰਗ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦੀ ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਕੱਲ੍ਹ ਮੁੱਖ ਮੰਤਰੀ ਦੀ ਸਿਹਤ ਅਚਾਨਕ ਵਿਗੜ ਗਈ। ਜਾਣਕਾਰੀ ਆ ਰਹੀ ਹੈ ਕਿ ਸਿਹਤ ਵਿਚ ਕੋਈ ਸੁਧਾਰ ਨਹੀਂ ਹੋਇਆ ਹੈ। ਇਸ ਸਮੇਂ ਹਾਲਤ ਕਾਫੀ ਖਰਾਬ ਦੱਸੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਤੇਜ਼ ਬੁਖ਼ਾਰ ਹੋਣ ਕਰਕੇ ਮੁੱਖ ਮੰਤਰੀ ਦੋ ਦਿਨਾਂ ਤੋਂ ਆਪਣੀ ਸਰਕਾਰੀ ਰਿਹਾਇਸ਼ ਉਤੇ ਹਨ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮਗਰੋਂ ਬਿਮਾਰ ਪੈ ਗਏ ਸਨ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਲੰਘੇ ਕੱਲ੍ਹ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਸੀ