Punjab
ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਸ਼ੁਰੂ
PUNJAB : ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਸ਼ੁਰੂ ਹੋ ਗਈ ਹੈ। ਬਾਸਮਤੀ ਦੀ ਪ੍ਰਾਈਵੇਟ ਖਰੀਦ 8 ਜ਼ਿਲ੍ਹਿਆਂ ‘ਚ ਪਹਿਲਾਂ ਤੋਂ ਸ਼ੁਰੂ ਹੋਈ ਹੈ। ਝੋਨੇ ਦੀ ਖਰੀਦ ‘ਤੇ ਕਿਸੇ ਤਰ੍ਹਾਂ ਦਾ ਕੋਈ ਵੀ ਕੱਟ ਨਹੀਂ ਲੱਗੇਗਾ। ਸੁੱਕੇ ਝੋਨੇ ਦੀ ਬੋਲੀ ਸਮੇਂ ਸਿਰ ‘ਤੇ ਹੋਵੇਗੀ।
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ 16 ਸਤੰਬਰ ਤੋਂ ਯਾਨੀ ਅੱਜ ਸ਼ੁਰੂ ਹੋ ਗਈ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੁਚਾਰੂ ਖਰੀਦ ਲਈ ਨਿੱਜੀ ਤੌਰ ’ਤੇ ਮੰਡੀਆਂ ਦਾ ਲਗਾਤਾਰ ਦੌਰਾ ਕਰਨ ਤਾਂ ਜੋ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
