Connect with us

Punjab

ਦੁਸਹਿਰੇ ਦੀਆਂ ਮਾਨ ਨੇ ਦਿੱਤੀਆ ਵਧਾਈਆਂ

Published

on

ਦੇਸ਼ ਦੇ ਬਾਕੀ ਹਿੱਸਿਆਂ ਦੇ ਨਾਲ-ਨਾਲ, ਪੰਜਾਬ ਵਿੱਚ ਵੀ ਦੁਸਹਿਰੇ ਦਾ ਤਿਉਹਾਰ ਬਹੁਤ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਦੁਸਹਿਰੇ ਦੀਆਂ ਪੰਜਾਬ ਭਰ ‘ਚ ਰੌਣਕਾਂ ਲੱਗੀਆਂ ਹੋਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੌਕੇ ‘ਤੇ ਸੂਬੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ, “ਦੁਸਹਿਰੇ ਦੇ ਮੌਕੇ ‘ਤੇ ਤੁਹਾਨੂੰ ਸਾਰਿਆਂ ਨੂੰ ਬਹੁਤ-ਬਹੁਤ ਵਧਾਈਆਂ, ਇਹ ਤਿਉਹਾਰ ਜੋ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ। ਇਸ ਤਿਉਹਾਰ ‘ਤੇ, ਆਓ ਅਸੀਂ ਸਾਰੇ ਆਪਣੇ ਅੰਦਰੋਂ ਬੁਰਾਈ ਅਤੇ ਬੁਰੀਆਂ ਆਦਤਾਂ ਨੂੰ ਖਤਮ ਕਰਨ ਅਤੇ ਨੇਕ ਵਿਚਾਰਾਂ ਨੂੰ ਉਤਸ਼ਾਹਿਤ ਕਰਨ ਦਾ ਸੰਕਲਪ ਲਈਏ।”