Punjab
ਪੰਜਾਬ ਭਰ ‘ਚ ਭਾਰੀ ਮੀਂਹ, ਜਲੰਧਰ ਦੇ DC ਨੇ ਕੀਤਾ ALERT
PUNJAB WEATHER : ਪੰਜਾਬ ਭਰ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਸਵੇਰ ਤੋਂ ਹੀ ਪੰਜਾਬ ‘ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਨਾਲ ਠੰਡੀਆਂ ਤੇਜ਼ ਹਵਾਵਾਂ ਚਲ ਰਹੀਆਂ ਹਨ। ਅਤੇ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ ਹੈ।
ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੂਰੇ ਸੂਬੇ ਵਿੱਚ 5, 6 ਅਤੇ 7 ਅਕਤੂਬਰ ਨੂੰ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਮੱਦੇਨਜ਼ਰ, ਪ੍ਰਸ਼ਾਸਨ ਨੇ ਸਾਰੇ ਜ਼ਿਲ੍ਹਿਆਂ ਵਿੱਚ ਚੌਕਸੀ ਵਧਾ ਦਿੱਤੀ ਹੈ।
ਇਸ ਕਾਰਨ, ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਾਰੇ ਵਿਭਾਗਾਂ ਅਤੇ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਣੀਆਂ ਛੁੱਟੀਆਂ ਰੱਦ ਕਰਨ ਅਤੇ ਕੈਂਪ ਦਫਤਰਾਂ ਵਿੱਚ ਤਾਇਨਾਤ ਰਹਿਣ ਦੇ ਆਦੇਸ਼ ਦਿੱਤੇ ਹਨ।
ਨਗਰ ਨਿਗਮ ਅਤੇ ਹੋਰ ਵਿਭਾਗਾਂ ਨੂੰ ਸ਼ਹਿਰ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਦੀ ਨਿਕਾਸੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੂੰ ਬਿਜਲੀ ਸਪਲਾਈ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਬੈਕਅੱਪ ਯੋਜਨਾ ਤਿਆਰ ਕਰਨ ਲਈ ਕਿਹਾ ਗਿਆ ਹੈ।
