Punjab
ਅੱਜ ਹੋਵੇਗਾ ਰਾਜਵੀਰ ਜਵੰਦਾ ਦਾ ਅੰਤਿਮ ਸਸਕਾਰ
PUNJAB : ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਅੱਜ 9 ਅਕਤੂਬਰ ਲੁਧਿਆਣਾ ਦੇ ਉਨ੍ਹਾਂ ਦੇ ਜੱਦੀ ਪਿੰਡ ਪੌਣਾ ਵਿੱਚ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ। ਉਨ੍ਹਾਂ ਦਾ ਅੰਤਿਮ ਸੰਸਕਾਰ ਸਵੇਰੇ 11 ਵਜੇ ਉਨ੍ਹਾਂ ਦੇ ਘਰ ਤੋਂ ਲਗਭਗ 30 ਮੀਟਰ ਦੂਰ ਇੱਕ ਸਰਕਾਰੀ ਸਕੂਲ ਦੇ ਮੈਦਾਨ ਵਿੱਚ ਕੀਤਾ ਜਾਵੇਗਾ। ਉੱਥੇ ਇੱਕ ਯਾਦਗਾਰ ਵੀ ਰੱਖੀ ਜਾ ਸਕਦੀ ਹੈ।
ਜਵੰਦਾ ਦਾ ਬੀਤੇ ਦਿਨ ਬੁੱਧਵਾਰ 8 ਅਕਤੂਬਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ । ਉਨ੍ਹਾਂ ਨੇ 35 ਸਾਲ ਦੀ ਛੋਟੀ ਉਮਰ ਵਿੱਚ ਸਵੇਰੇ 10:55 ਵਜੇ ਆਖਰੀ ਸਾਹ ਲਿਆ। ਫੋਰਟਿਸ ਹਸਪਤਾਲ ਨੇ ਇੱਕ ਮੈਡੀਕਲ ਬੁਲੇਟਿਨ ਵਿੱਚ ਕਿਹਾ ਕਿ ਜਵੰਦਾ ਮਲਟੀ-ਆਰਗਨ ਫੇਲ੍ਹ ਹੋਣ ਤੋਂ ਪੀੜਤ ਸਨ।
ਉਨ੍ਹਾਂ ਦੀ ਮੌਤ ਤੋਂ ਬਾਅਦ, ਉਨ੍ਹਾਂ ਦੀ ਦੇਹ ਨੂੰ ਪਹਿਲਾਂ ਮੋਹਾਲੀ ਦੇ ਸੈਕਟਰ 71 ਸਥਿਤ ਉਨ੍ਹਾਂ ਦੇ ਘਰ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮਾਂ, ਪਤਨੀ ਅਤੇ ਬੱਚਿਆਂ ਨੇ ਅੰਤਿਮ ਸ਼ਰਧਾਂਜਲੀ ਦਿੱਤੀ। ਫਿਰ ਮੋਹਾਲੀ ਦੇ ਫੇਜ਼ 6 ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਗਿਆ
