India
ਦੇਸ਼ ‘ਚ ਬੀਤੇ 24 ਘੰਟਿਆ ਦੌਰਾਨ 4,970 ਨਵੇਂ ਮਾਮਲੇ ਤੇ 134 ਲੋਕਾਂ ਦੀ ਹੋਈ ਮੌਤ
ਦੇਸ਼ ਵਿੱਚ ਲਗਾਤਾਰ ਕੋਰੋਨਾ ਦੇ ਕੇਸ ਵੱਧ ਰਹੇ ਹਨ। ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿਚ 4,970 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਪੀੜਤਾਂ ਦੀ ਗਿਣਤੀ 1,01,139 ‘ਤੇ ਪਹੁੰਚ ਗਈ ਹੈ ਅਤੇ ਪਿਛਲੇ 24 ਘੰਟਿਆਂ ਵਿਚ 134 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 3,163 ਹੋ ਗਈ ਹੈ। ਜਦਕਿ ਇਸ ਵਾਇਰਸ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ‘ਚ ਵੀ ਇਜਾਫਾ ਹੋ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਵਿਚ 2,350 ਲੋਕ ਸਿਹਤਮੰਦ ਹੋਏ ਹਨ, ਜਿਸ ਨਾਲ ਸਿਹਤਮੰਦ ਹੋਏ ਲੋਕਾਂ ਦੀ ਕੁੱਲ ਗਿਣਤੀ 39,174 ਹੋ ਗਈ ਹੈ।