News
ਬਿਹਾਰ ਦੇ ਮੁੱਖ ਮੰਤਰੀ ਵਜੋਂ ਨਿਤੀਸ਼ ਕੁਮਾਰ ਨੇ 10ਵੀਂ ਵਾਰ ਚੁੱਕੀ ਸਹੁੰ
ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਅੱਜ ਨਿਤੀਸ਼ ਕੁਮਾਰ ਨੇ 10ਵੀਂ ਵਾਰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ । ਰਾਜਪਾਲ ਆਰਿਫ਼ ਮੁਹੰਮਦ ਖਾਨ ਨੇ ਉਨ੍ਹਾਂ ਨੂੰ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ । ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਸਮੇਤ ਸਮੇਤ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਤੇ ਭਾਜਪਾ ਦੇ ਹੋਰ ਵੱਡੇ ਆਗੂ ਵੀ ਮੌਜੂਦ ਸਨ।
ਜਨਤਾ ਦਲ (ਯੂਨਾਈਟਿਡ) ਦੇ ਰਾਸ਼ਟਰੀ ਪ੍ਰਧਾਨ ਨਿਤੀਸ਼ ਕੁਮਾਰ ਨੇ ਅੱਜ ਪਟਨਾ ਦੇ ਇਤਿਹਾਸਕ ਗਾਂਧੀ ਮੈਦਾਨ ਵਿੱਚ ਰਿਕਾਰਡ 10ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਨਿਤੀਸ਼ ਕੁਮਾਰ ਦੇ ਨਾਲ- ਨਾਲ 26 ਮੰਤਰੀਆਂ ਨੇ ਸਹੁੰ ਚੁੱਕੀ।
ਸਾਲ 2000 ‘ਚ ਬਣੇ ਮੁੱਖ ਮੰਤਰੀ
ਨਿਤੀਸ਼ ਕੁਮਾਰ ਪਹਿਲੀ ਵਾਰ 2000 ਵਿੱਚ ਬਿਹਾਰ ਦੇ ਮੁੱਖ ਮੰਤਰੀ ਬਣੇ ਸਨ। ਹਾਲਾਂਕਿ, ਉਨ੍ਹਾਂ ਦੀ ਸਰਕਾਰ ਅੱਠ ਦਿਨਾਂ ਦੇ ਅੰਦਰ ਡਿੱਗ ਗਈ। ਉਨ੍ਹਾਂ ਦਾ ਦੂਜਾ ਕਾਰਜਕਾਲ 2005 ਵਿੱਚ ਸ਼ੁਰੂ ਹੋਇਆ ਅਤੇ ਉਹ ਉਦੋਂ ਤੋਂ 2014 ਤੱਕ ਰਾਜ ਦੀ ਅਗਵਾਈ ਕਰਦੇ ਰਹੇ।
