Punjab
ਕਿਹੜੇ-ਕਿਹੜੇ ਰੂਟਾਂ ‘ਤੇ ਚੱਲਣਗੀਆਂ ਬੱਸਾਂ, ਜਾਣੋ ਵਿਸਥਾਰ ਨਾਲ
ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਜਿੱਥੇ ਲਾਕਡਾਊਨ ਲੰਬੇ ਸਮਾਂ ਤੋਂ ਚੱਲ ਰਿਹਾ ਹੈ ਅਤੇ ਜਿਸ ਕਰਕੇ ਰੋਡਵੇਜ਼ ਵੀ ਬੰਦ ਪਈ ਸੀ। ਹੁਣ ਰੋਡਵੇਜ਼ ਦੀ ਸਰਵਿਸ ਸ਼ੁਰੂ ਹੋ ਚੁੱਕੀ ਹੈ। ਜਾਣੋ ਕਿਹੜੇ ਕਿਹੜੇ ਰੂਟਾਂ ਤੇ ਚੱਲਣਗੀਆਂ ਬੱਸਾਂ।
ਚੰਡੀਗੜ੍ਹ-ਡੱਬਵਾਲੀ ਵਾਇਆ ਪਟਿਆਲਾ ਬਠਿੰਡਾ, ਚੰਡੀਗੜ੍ਹ-ਫਿਰੋਜ਼ਪੁਰ ਵਾਇਆ ਲੁਧਿਆਣਾ, ਚੰਡੀਗੜ੍ਹ-ਅੰਮ੍ਰਿਤਸਰ ਵਾਇਆ ਨਵਾਂ ਸ਼ਹਿਰ, ਚੰਡੀਗੜ੍ਹ-ਪਠਾਨਕੋਟ ਵਾਇਆ ਹੁਸ਼ਿਆਰਪੁਰ, ਚੰਡੀਗੜ੍ਹ-ਅੰਬਾਲਾ ਅਤੇ ਚੰਡੀਗੜ੍ਹ-ਨੰਗਲ ਵਾਇਆ ਰੋਪੜ ਦੇ ਰੂਟਾਂ ’ਤੇ ਬੱਸ ਸਰਵਿਸ ਸ਼ੁਰੂ ਹੋਵੇਗੀ। ਲਿੰਕ ਸੜਕਾਂ ’ਤੇ ਹਾਲੇ ਬੱਸਾਂ ਦੀ ਆਵਾਜਾਈ ਸ਼ੁਰੂ ਨਹੀਂ ਹੋਵੇਗੀ। ਜੋ ਬੱਸਾਂ ਹੁਣ ਚੱਲਣੀਆਂ ਹਨ, ਉਹ ਵੀ ਰਸਤੇ ਵਿੱਚ ਨਹੀਂ ਰੁਕਣਗੀਆਂ। ਇਸੇ ਤਰ੍ਹਾਂ ਬਠਿੰਡਾ-ਮੋਗਾ-ਹੁਸ਼ਿਆਰਪੁਰ, ਲੁਧਿਆਣਾ-ਮਾਲੇਰਕੋਟਲਾ-ਪਾਤੜਾਂ, ਅਬੋਹਰ-ਮੋਗਾ-ਮੁਕਤਸਰ-ਜਲੰਧਰ, ਪਟਿਆਲਾ-ਮਾਨਸਾ-ਮਲੋਟ, ਫਿਰੋਜ਼ਪੁਰ-ਅੰਮ੍ਰਿਤਸਰ-ਪਠਾਨਕੋਟ, ਜਲੰਧਰ-ਅੰਬਾਲਾ ਕੈਂਟ, ਬਠਿੰਡਾ-ਅੰਮ੍ਰਿਤਸਰ, ਜਲੰਧਰ-ਨੂਰਮਹਿਲ, ਅੰਮ੍ਰਿਤਸਰ-ਡੇਰਾ ਬਾਬਾ ਨਾਨਕ, ਹੁਸ਼ਿਆਰਪੁਰ-ਟਾਂਡਾ, ਜਗਰਾਓਂ-ਰਾਏਕੋਟ, ਮੁਕਤਸਰ-ਬਠਿੰਡਾ, ਫਿਰੋਜ਼ਪੁਰ-ਮੁਕਤਸਰ, ਬੁਢਲਾਡਾ-ਰਤੀਆ, ਫਿਰੋਜ਼ਪੁਰ-ਫਾਜ਼ਿਲਕਾ, ਫਰੀਦਕੋਟ-ਲੁਧਿਆਣਾ-ਚੰਡੀਗੜ੍ਹ, ਬਰਨਾਲਾ-ਸਿਰਸਾ ਆਦਿ ਰੂਟਾਂ ’ਤੇ ਬੱਸ ਸਰਵਿਸ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਲੁਧਿਆਣਾ-ਜਲੰਧਰ-ਅੰਮ੍ਰਿਤਸਰ, ਗੋਇੰਦਵਾਲ ਸਾਹਿਬ-ਪੱਟੀ, ਹੁਸ਼ਿਆਰਪੁਰ-ਨੰਗਲ, ਅਬੋਹਰ-ਬਠਿੰਡਾ-ਸਰਦੂਲਗੜ੍ਹ, ਲੁਧਿਆਣਾ-ਸੁਲਤਾਨਪੁਰ ਅਤੇ ਫਗਵਾੜਾ-ਨਕੋਦਰ ਰੂਟ ਆਦਿ ’ਤੇ ਵੀ ਬੱਸ ਸਰਵਿਸ ਸ਼ੁਰੂ ਹੋਵੇਗੀ।