Punjab
ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਅੱਜ ਆਉਣਗੇ ਨਤੀਜੇ
PUNJAB ELECTION RESULT : ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਸੀਟਾਂ ਲਈ 14 ਦਸੰਬਰ ਨੂੰ ਵੋਟਾਂ ਪਈਆਂ ਸਨ। ਅਤੇ ਅੱਜ ਯਾਨੀ ਆ ਸਤੰਬਰ ਨੂੰ ਚੋਣਾਂ ਦੇ ਨਤੀਜੇ ਆਉਣਗੇ ਅਤੇ ਸਵੇਰ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਸੀਟਾਂਲਈ ਵੋਟਾਂ ਦੀ ਗਿਣਤੀ ਜਾਰੀ ਹੈ।
ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋ ਗਈ । 347 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਵਿੱਚ 1,249 ਉਮੀਦਵਾਰਾਂ ਅਤੇ 2,838 ਪੰਚਾਇਤ ਸੰਮਤੀ ਜ਼ੋਨਾਂ ਵਿੱਚ ਲਗਭਗ 8,000 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਹੋ ਰਿਹਾ ਹੈ। ਹੁਣ ਤੱਕ ਦੇ ਨਤੀਜਿਆਂ ਅਨੁਸਾਰ, ਆਮ ਆਦਮੀ ਪਾਰਟੀ ਨੇ 347 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਵਿੱਚੋਂ 15 ਜਿੱਤੀਆਂ ਹਨ, ਜਦੋਂ ਕਿ 15 ਜ਼ਿਲ੍ਹਾ ਪ੍ਰੀਸ਼ਦ ਅਤੇ 181 ਪੰਚਾਇਤ ਸੰਮਤੀ ਉਮੀਦਵਾਰਾਂ ਨੂੰ ਬਿਨਾਂ ਮੁਕਾਬਲਾ ਜੇਤੂ ਐਲਾਨਿਆ ਗਿਆ ਹੈ।
