Punjab
ਸਿੱਧੂ ਮੂਸੇਵਾਲਾ ਕਤਲ ਕੇਸ: ਅਦਾਲਤ ‘ਚ ‘ਥਾਰ ਦੀ ਪੇਸ਼ੀ’
ਸਿੱਧੂ ਮੂਸੇਵਾਲਾ ਕੇਸ ‘ਚ ਸ਼ੁੱਕਰਵਾਰ ਨੂੰ ਮਾਨਸਾ ਕੋਰਟ ‘ਚ ਸੁਣਵਾਈ ਦੌਰਾਨ ਲਾਸਟ ਰਾਈਡ ਥਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਇੱਥੇ ਜ਼ਿਕਰਯੋਗ ਹੈ ਕਿ ਜਦ ਸਿੱਧੂ ਮੂਸੇਵਾਲਾ ਪਿੰਡ ਜਵਾਰਹਰ ਕੇ ਵਿਖੇ ਜਾ ਰਿਹਾ ਸੀ ਤਾਂ ਉਹ ਉਸ ਸਮੇਂ ਇਸੇ ਥਾਰ ‘ਚ ਸੀ ਜਿੱਥੇ ਹਮਲਾਵਰਾਂ ਵੱਲੋਂ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਅੱਜ ਇਸ ਨੂੰ ਸੁਣਵਾਈ ਦੌਰਾਨ ਅਦਾਲਤ ਲਿਆਂਦਾ ਗਿਆ।
ਫਿਲਹਾਲ ਇਸ ਕੇਸ ਦੀ ਸੁਣਵਾਈ ਲਗਾਤਾਰ ਸਿੱਧੂ ਮੂਸੇਵਾਲਾ ਦੇ ਕਤਲ ਬਾਅਦ ਹੋ ਰਹੀ ਹੈ। ਅੱਜ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਅਦਾਲਤ ‘ਚ ਆਪਣੀ ਗਵਾਹੀ ਦੇਣੀ ਹੈ।
