Connect with us

Punjab

ਚੰਡੀਗੜ੍ਹ ਦੇ ਸਕੂਲਾਂ ‘ਚ ਵਧੀਆਂ ਛੁੱਟੀਆਂ, ਜਾਣੋ ਹੁਣ ਕਦੋਂ ਖੁੱਲ੍ਹਣਗੇ ਸਕੂਲ ?

Published

on

ਚੰਡੀਗੜ੍ਹ ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਤਾਜ਼ਾ ਹੁਕਮਾਂ ਅਨੁਸਾਰ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਰਦੀਆਂ ਦੀਆਂ ਛੁੱਟੀਆਂ 13 ਜਨਵਰੀ ਤੱਕ ਵਧਾ ਦਿੱਤੀਆਂ ਹਨ। ਇਸ ਦਾ ਭਾਵ ਹੈ ਕਿ ਹੁਣ 14 ਜਨਵਰੀ ਤੋਂ ਸਕੂਲ ਦੁਬਾਰਾ ਖੁੱਲਣਗੇ। ਇਹ ਹੁਕਮ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ‘ਤੇ ਲਾਗੂ ਹੋਵੇਗਾ। ਪਹਿਲਾਂ ਸਕੂਲ ਕੱਲ੍ਹ 10 ਜਨਵਰੀ ਨੂੰ ਦੁਬਾਰਾ ਖੁੱਲ੍ਹਣੇ ਸਨ। ਚੰਡੀਗੜ੍ਹ ਸਿੱਖਿਆ ਵਿਭਾਗ ਦੇ ਅਨੁਸਾਰ, ਇਹ ਫੈਸਲਾ ਕੜਾਕੇ ਦੀ ਠੰਡ ਤੇ ਧੁੰਦ ਦੇ ਕਾਰਨ ਲਿਆ ਹੈ।

ਹੁਕਮਾਂ ਅਨੁਸਾਰ ਪਹਿਲੀ ਤੋਂ ਅੱਠਵੀਂ ਤੱਕ ਦੀਆਂ ਕਲਾਸਾਂ, ਅਤੇ ਨੌਵੀਂ ਅਤੇ ਗਿਆਰਵੀਂ ਜਮਾਤ ਦੀਆਂ ਨਾਨ-ਬੋਰਡ ਕਲਾਸਾਂ ਦੇ ਬੱਚਿਆਂ ਨੂੰ ਸਕੂਲ ਨਹੀਂ ਬੁਲਾਇਆ ਜਾਵੇਗਾ। ਹਾਲਾਂਕਿ ਅਧਿਆਪਕ ਔਨਲਾਈਨ ਕਲਾਸਾਂ ਲਗਾ ਸਕਣਗੇ। ਚੰਡੀਗੜ੍ਹ ਤੋਂ ਪਹਿਲਾਂ ਪੰਜਾਬ ਵਿੱਚ ਵੀ ਸਕੂਲਾਂ ਦੀਆਂ ਛੁੱਟੀਆਂ 13 ਜਨਵਰੀ ਤੱਕ ਵਧਾਈਆਂ ਜਾ ਚੁੱਕੀਆਂ ਹਨ।