Punjab
ਜਲੰਧਰ ਜਾਣਗੇ CM ਭਗਵੰਤ ਮਾਨ: 900 ਤੋਂ ਵੱਧ ਨੌਜਵਾਨ ਨੂੰ ਵੰਡਣਗੇ ਨਿਯੁਕਤੀ ਪੱਤਰ
PUNJAB : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਜਾਣਗੇ। 900 ਤੋਂ ਵੱਧ ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡਣਗੇ। ਉਨ੍ਹਾਂ ਨੇ ਇਹ ਜਾਣਕਾਰੀ ਇਕ ਟਵੀਟ ਰਾਹੀਂ ਜਾਣਕਾਰੀ ਦਿੱਤੀ ਹੈ।
ਟਵੀਟ ਰਾਹੀਂ ਉਨ੍ਹਾਂ ਨੇ ਲਿਖਿਆ ..
ਮਿਸ਼ਨ ਰੰਗਲਾ ਪੰਜਾਬ’ ਦੇ ਤਹਿਤ ਅੱਜ ਜਲੰਧਰ ਵਿਖੇ ਸੂਬੇ ਭਰ ਦੇ ਐੱਸ.ਸੀ. ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਤੇ ਮੋਹਾਲੀ ਵਿਖੇ ਮਿਸ਼ਨ ਰੁਜ਼ਗਾਰ ਤਹਿਤ 900 ਤੋਂ ਵੱਧ ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੇ ਹਾਂ।
ਪੰਜਾਬੀਓ ! ਪਿਆਰ ਤੇ ਸਾਥ ਬਣਾਈ ਰੱਖਿਓ। ਅਸੀਂ ਸਾਰੇ ਮਿਲ ਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਵਾਂਗੇ।
