Punjab
ਪੁਲਵਾਮਾ ਦੇ ਅੱਤਵਾਦੀ ਹਮਲੇ ‘ਚ ਜਾਨਾਂ ਗੁਆਉਣ ਵਾਲੇ ਸ਼ਹੀਦਾਂ ਨੂੰ CM ਮਾਨ ਨੇ ਦਿੱਤੀ ਸ਼ਰਧਾਂਜਲੀ
ਸਾਲ 2019 ‘ਚ 14 ਫਰਵਰੀ ਵਾਲੇ ਦਿਨ ਹੀ ਅੱਤਵਾਦੀਆਂ ਨੇ ਇਸ ਦਿਨ ਨੂੰ ਦੇਸ਼ ਦੇ ਸੁਰੱਖਿਆ ਕਰਮੀਆਂ ‘ਤੇ ਕਾਇਰਤਾਪੂਰਨ ਹਮਲੇ ਲਈ ਚੁਣਿਆ। ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਜੈਸ਼-ਏ-ਮੁਹੰਮਦ ਦੇ ਇਕ ਅੱਤਵਾਦੀ ਨੇ ਵਿਸਫੋਟਕ ਨਾਲ ਲੱਦੇ ਵਾਹਨ ਨਾਲ ਸੀ. ਆਰ. ਪੀ. ਐੱਫ. ਜਵਾਨਾਂ ਦੀ ਬੱਸ ਨੂੰ ਟੱਕਰ ਮਾਰ ਦਿੱਤੀ, ਜਿਸ ‘ਚ 40 ਜਵਾਨ ਸ਼ਹੀਦ ਹੋ ਗਏ ਅਤੇ ਕਈ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਸਨ।
ਜਾਨਾਂ ਗੁਆਉਣ ਵਾਲੇ ਸ਼ਹੀਦਾਂ ਨੂੰ CM ਮਾਨ ਨੇ ਦਿੱਤੀ ਸ਼ਰਧਾਂਜਲੀ
ਪੁਲਵਾਮਾ ਦੇ ਅੱਤਵਾਦੀ ਹਮਲੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ। ਸਾਡਾ ਦੇਸ਼ ਇਹਨਾਂ ਬਹਾਦਰ ਜਵਾਨਾਂ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖੇਗਾ।
