Connect with us

India

ਈਰਾਨ–ਇਜ਼ਰਾਈਲ ਜੰਗ ਕਾਰਨ ਭਾਰਤੀ ਲੋਕਾਂ ਨੂੰ ਵੱਡਾ ਝਟਕਾ

Published

on

ਦੁਨੀਆ ਭਰ ਵਿੱਚ ਤਣਾਅ ਵੱਧ ਰਿਹਾ ਹੈ। ਮੱਧ-ਪੂਰਬ ਵਿੱਚ ਚੱਲ ਰਹੀ ਈਰਾਨ–ਇਜ਼ਰਾਈਲ ਤਣਾਅ ਦਾ ਅਸਰ ਹੁਣ ਭਾਰਤ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ। ਇਸ ਟਕਰਾਅ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵੱਧ ਗਈਆਂ ਹਨ, ਜਿਸਦਾ ਸਿੱਧਾ ਅਸਰ ਗੈਸ ਸਿਲੰਡਰ ਦੀਆਂ ਕੀਮਤਾਂ ‘ਤੇ ਪਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਐਲਪੀਜੀ ਗੈਸ ਸਿਲੰਡਰ ਮਹਿੰਗਾ ਹੋ ਗਿਆ ਹੈ। ਨਵੀਆਂ ਕੀਮਤਾਂ ਲਾਗੂ ਹੋਣ ਨਾਲ ਆਮ ਲੋਕਾਂ ਦੇ ਘਰੇਲੂ ਬਜਟ ‘ਤੇ ਹੋਰ ਬੋਝ ਪੈ ਸਕਦਾ ਹੈ।

ਦੇਸ਼ ਵਿੱਚ ਇੱਕ ਵਾਰ ਫਿਰ ਮਹਿੰਗਾਈ ਦਾ ਝਟਕਾ ਲੱਗਿਆ ਹੈ। ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋ ਗਿਆ ਹੈ, ਜਿਸ ਨਾਲ ਆਮ ਲੋਕਾਂ ਦੇ ਖਰਚੇ ਹੋਰ ਵੱਧ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਕੀਤਾ ਗਿਆ ਹੈ। ਨਵੀਆਂ ਕੀਮਤਾਂ ਲਾਗੂ ਹੋਣ ਤੋਂ ਬਾਅਦ ਹੁਣ ਲੋਕਾਂ ਨੂੰ ਗੈਸ ਸਿਲੰਡਰ ਖਰੀਦਣ ਲਈ ਪਹਿਲਾਂ ਨਾਲੋਂ ਵੱਧ ਪੈਸੇ ਦੇਣੇ ਪੈਣਗੇ।

ਗੈਸ ਸਿਲੰਡਰ ਮਹਿੰਗਾ ਹੋਣ ਨਾਲ ਘਰੇਲੂ ਬਜਟ ‘ਤੇ ਸਿੱਧਾ ਅਸਰ ਪਵੇਗਾ। ਖਾਸ ਕਰਕੇ ਮੱਧ ਵਰਗ ਅਤੇ ਗਰੀਬ ਪਰਿਵਾਰਾਂ ਲਈ ਇਹ ਵਾਧਾ ਵੱਡੀ ਚਿੰਤਾ ਬਣ ਸਕਦਾ ਹੈ।

ਮਹਿੰਗਾਈ ਦੇ ਇਸ ਵਾਧੇ ਨੂੰ ਲੈ ਕੇ ਲੋਕਾਂ ਵੱਲੋਂ ਵੀ ਪ੍ਰਤੀਕਿਰਿਆ ਆਉਣੀ ਸ਼ੁਰੂ ਹੋ ਗਈ ਹੈ। ਕਈ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਮਹਿੰਗਾਈ ਵੱਧ ਰਹੀ ਹੈ ਅਤੇ ਹੁਣ ਗੈਸ ਸਿਲੰਡਰ ਮਹਿੰਗਾ ਹੋਣਾ ਉਨ੍ਹਾਂ ਲਈ ਹੋਰ ਮੁਸ਼ਕਲਾਂ ਪੈਦਾ ਕਰੇਗਾ। ਫਿਲਹਾਲ ਲੋਕਾਂ ਨੂੰ ਨਵੀਆਂ ਕੀਮਤਾਂ ਦੇ ਨਾਲ ਹੀ ਗੈਸ ਸਿਲੰਡਰ ਖਰੀਦਣਾ ਪਵੇਗਾ।