Punjab
ਪੰਜਾਬ ਭਰ ‘ਚ ਮੁੜ ਵਧੀ ਠੰਢ, ਫਿਰ ਤੋਂ ਮੀਂਹ ਅਤੇ ਗੜ੍ਹੇਮਾਰੀ ਦਾ ਅਲਰਟ ਜਾਰੀ
ਪੰਜਾਬ ਭਰ ਵਿੱਚ ਇੱਕ ਵਾਰ ਫਿਰ ਠੰਢ ਨੇ ਜ਼ੋਰ ਫੜ ਲਿਆ ਹੈ। ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿੱਚ ਆਏ ਬਦਲਾਅ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
ਬੀਤੇ ਦਿਨੀ ਤੋਂ ਪੰਜਾਬ ਭਰ ‘ਚ ਬਾਰਿਸ਼ ਹੋ ਰਹੀ ਹੈ। ਜਿਸ ਨਾਲ ਠੰਢ ਮੁੜ ਵੱਧ ਗਈ ਹੈ।
ਮੌਸਮ ਵਿਭਾਗ ਵੱਲੋਂ ਅੱਜ ਲਈ ਮੁੜ ਮੀਂਹ ਅਤੇ ਗੜ੍ਹੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਖਾਸ ਕਰਕੇ ਦੋਆਬਾ ਅਤੇ ਮਾਝਾ ਖੇਤਰਾਂ ਵਿੱਚ ਗੜ੍ਹੇਮਾਰੀ ਦੀ ਚੇਤਾਵਨੀ ਦਿੱਤੀ ਗਈ ਹੈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵੱਧ ਸਕਦੀ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਬੇਵਜ੍ਹਾ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਲਈ ਕਿਹਾ ਹੈ।
ਕਿਸਾਨਾਂ ਨੂੰ ਵੀ ਆਪਣੀਆਂ ਫਸਲਾਂ ਦੀ ਸੰਭਾਲ ਲਈ ਜ਼ਰੂਰੀ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਹੈ।
