Connect with us

Punjab

ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਵਿਭਾਗਾਂ ਦੀ ਕਮਾਨ ਹੁਣ CM ਮਾਨ ਦੇ ਹੱਥ

Published

on

ਪੰਜਾਬ ਸਰਕਾਰ ਨੇ ਇੱਕ ਅਹਿਮ ਪ੍ਰਸ਼ਾਸਨਿਕ ਫੈਸਲੇ ਤਹਿਤ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਵਿਭਾਗਾਂ ਦੀ ਜ਼ਿੰਮੇਵਾਰੀ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੌਂਪ ਦਿੱਤੀ ਹੈ। ਦਰਅਸਲ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਅਧਿਕਾਰਤ ਤੌਰ ‘ਤੇ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।ਇੱਥੇ ਦੱਸ ਦੇਈਏ ਕਿ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਕੋਲ ਅਹਿਮ ਜੇਲ੍ਹ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਸਨ। ਹੁਣ ਇਹ ਦੋਵੇਂ ਵਿਭਾਗ ਸਿੱਧੇ ਤੌਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਧੀਨ ਆ ਗਏ ਹਨ।ਪੰਜਾਬ ਸਰਕਾਰ ਨੇ ਇਸ ਤਬਦੀਲੀ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਦਿਆਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ਨਾਲ ਹੁਣ ਇਨ੍ਹਾਂ ਵਿਭਾਗਾਂ ਦਾ ਸਾਰਾ ਕੰਮਕਾਜ ਮੁੱਖ ਮੰਤਰੀ ਦਫ਼ਤਰ (CMO)ਤੋਂ ਦੇਖਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਪੱਟੀ ਦੇ MLA ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਪੰਜਾਬ ਦੇ ਇੱਕ ਗੋਦਾਮ ਦੇ ਜ਼ਿਲ੍ਹਾ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਤੋਂ ਦੋ ਦਿਨ ਬਾਅਦ ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਸਾਬਕਾ ਮੰਤਰੀ ਭੁੱਲਰ ਨੂੰ ਬੀਤੇ ਦਿਨ ਸੋਮਵਾਰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕਰ ਕੇ ਰਾਤ ਤੱਕ ਅੰਮ੍ਰਿਤਸਰ ਲਿਆਂਦਾ ਗਿਆ। ਹੁਣ ਅੱਜ ਭਾਵ ਕਿ 24 ਮਾਰਚ ਅੰਮ੍ਰਿਤਸਰ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Continue Reading