Connect with us

Punjab

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦਾ ਛਾਪਾ

Published

on

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਇਸ ਵੇਲੇ ਸਾਹਮਣੇ ਆ ਰਹੀ ਹੈ… ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਲੁਧਿਆਣਾ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਇਹ ਕਾਰਵਾਈ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ, ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਸਵੇਰੇ ਸਵੇਰੇ ਲੁਧਿਆਣਾ ‘ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਪਹੁੰਚੀ। ਟੀਮ ਵੱਲੋਂ ਘਰ ਅੰਦਰ ਲੰਬੇ ਸਮੇਂ ਤੱਕ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਸੂਤਰਾਂ ਦੇ ਅਨੁਸਾਰ, ਇਹ ਕਾਰਵਾਈ ਕਿਸੇ ਆਰਥਿਕ ਲੈਣ-ਦੇਣ ਜਾਂ ਮਨੀ ਲਾਂਡਰਿੰਗ ਮਾਮਲੇ ਨਾਲ ਜੁੜੀ ਹੋ ਸਕਦੀ ਹੈ, ਹਾਲਾਂਕਿ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ।

ਈਡੀ ਦੇ ਅਧਿਕਾਰੀ ਘਰ ਦੇ ਦਸਤਾਵੇਜ਼ਾਂ ਅਤੇ ਡਿਜੀਟਲ ਰਿਕਾਰਡ ਦੀ ਜਾਂਚ ਕਰ ਰਹੇ ਹਨ। ਇਸ ਦੌਰਾਨ ਸੁਰੱਖਿਆ ਦੇ ਕੜੇ ਇੰਤਜ਼ਾਮ ਵੀ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਘਰ ਅੰਦਰ ਜਾਂ ਬਾਹਰ ਜਾਣ ਦੀ ਆਜ਼ਾਦੀ ਨਹੀਂ ਦਿੱਤੀ ਜਾ ਰਹੀ।

Continue Reading