Connect with us

Punjab

ਗਰਮੀ ਨੇ ਕੱਢੇ ਵੱਟ ! ਮੌਸਮ ਨੂੰ ਲੈ ਕੇ ਵੱਡਾ ਅਲਰਟ

Published

on

ਪੰਜਾਬ ਭਰ ਵਿੱਚ ਗਰਮੀ ਦਾ ਪ੍ਰਕੋਪ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।
ਪੰਜਾਬ ਭਰ ‘ਚ ਗਰਮੀ ਦਾ ਕਹਿਰ ਜਾਰੀ ਹੈ। ਪੰਜਾਬ ਭਰ ਵਿੱਚ ਗਰਮੀ ਦਾ ਪ੍ਰਕੋਪ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਹੀਟਵੇਵ (ਲੂ) ਨੂੰ ਲੈ ਕੇ ਅਗਲੇ ਚਾਰ ਦਿਨਾਂ ਲਈ ਅਲਰਟ ਜਾਰੀ ਕੀਤਾ ਹੈ।

ਤਪਦੀ ਗਰਮੀ ਅਤੇ ਤੇਜ਼ ਗਰਮ ਹਵਾਵਾਂ ਕਾਰਨ ਸੜਕਾਂ ‘ਤੇ ਚੱਲਣ ਵਾਲੇ ਲੋਕਾਂ, ਖਾਸ ਕਰਕੇ ਦੋਪਹੀਆ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੂ ਤੋਂ ਬਚਣ ਲਈ ਲੋਕਾਂ ਨੇ ਆਪਣੇ ਮੂੰਹ ਅਤੇ ਸਰੀਰ ਨੂੰ ਕੱਪੜਿਆਂ ਨਾਲ ਢੱਕਿਆ ਹੋਇਆ ਹੈ।

ਪੰਜਾਬ ਸਮੇਤ ਕਈ ਇਲਾਕਿਆਂ ਵਿੱਚ ਗਰਮੀ ਨੇ ਰਿਕਾਰਡ ਤੋੜਣੇ ਸ਼ੁਰੂ ਕਰ ਦਿੱਤੇ ਹਨ। ਦਿਨ ਦੇ ਸਮੇਂ ਬਾਹਰ ਨਿਕਲਣਾ ਹੋ ਰਿਹਾ ਹੈ ਮੁਸ਼ਕਲ,ਤੇ ਤਾਪਮਾਨ 40 ਡਿਗਰੀ ਦੇ ਨੇੜੇ ਪਹੁੰਚ ਰਿਹਾ ਹੈ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦੇ ਹੋਏ ਕਿਹਾ ਹੈ ਕਿ
ਅਗਲੇ ਕੁਝ ਦਿਨਾਂ ਵਿੱਚ ਗਰਮੀ ਹੋਰ ਵੀ ਵੱਧ ਸਕਦੀ ਹੈ।