Connect with us

Corona Virus

ਹਾਕੀ ਜਗਤ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਮੌਤ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਦੁੱਖ ਪ੍ਰਗਟਾਵਾ

Published

on

ਚੰਡੀਗੜ੍ਹ, 25 ਮਈ : ਹਾਕੀ ਜਗਤ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਜ਼ਿੰਦਗੀ ਤੇ ਮੌਤ ਦੀ ਲੜ੍ਹਾਈ ਹਾਰ ਗਏ। 3 ਵਾਰ ਬਣੇ ਓਲੰਪਿਕ ਗੋਲਡਮੈਡਲਿਸਟ ਬਲਬੀਰ ਸਿੰਘ ਸੀਨੀਅਰ 96 ਵਰ੍ਹਿਆਂ ਦੀ ਉਮਰ ’ਚ ਇਸ ਸੰਸਾਰ ਨੂੰ ਅਲਵਿਦਾ ਆਖ ਗਏ। ਬਲਬੀਰ ਸਿੰਘ ਸੀਨੀਅਰ ਦਾ ਅੱਜ ਸਵੇਰੇ ਕਰੀਬ 6 ਵਜੇ ਦਿਹਾਂਤ ਹੋ ਗਿਆ। ਉਹ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਡਾਕਟਰਾਂ ਅਨੁਸਾਰ ਬਲਬੀਰ ਸਿੰਘ ਸੀਨੀਅਰ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ। 

ਫਿਲਮ ਇੰਡਸਟਰੀ ਦੇ ਅਦਾਕਾਰ ਅਕਸ਼ੇ ਕੁਮਾਰ, ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਦੇ ਤੁਰ ਜਾਣ ਨਾਲ ਦੇਸ਼ ਭਰ ’ਚ ਸੋਗ ਦੀ ਲਹਿਰ ਹੈ, ਨਾਲ ਹੀ ਹਾਕੀ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।