Connect with us

News

ਅੱਜ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

Published

on

ਅੱਜ ਤੋਂ ਸਿੱਖ ਸੰਗਤਾਂ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਉੱਤਰਾਖੰਡ ਦੀਆਂ ਬਰਫ਼ੀਲੀ ਪਹਾੜੀਆਂ ਵਿਚ ਸਥਿਤ ਪਵਿੱਤਰ ਧਾਮ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਅੱਜ ਤੋਂ ਸ਼ੁਰੂ ਹੋ ਰਹੀ ਹੈ।

ਰਿਸ਼ੀਕੇਸ਼ ਤੋਂ ਪਹਿਲਾ ਜੱਥਾ ਅੱਜ ਧਾਰਮਿਕ ਜੋਸ਼ ਅਤੇ ਸ਼ਰਧਾ ਨਾਲ ਰਵਾਨਾ ਹੋਵੇਗਾ।ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਇਸ ਪਵਿੱਤਰ ਯਾਤਰਾ ਲਈ ਉਤਸ਼ਾਹਿਤ ਹਨ।

ਹੇਮਕੁੰਟ ਸਾਹਿਬ ਉਹ ਪਵਿੱਤਰ ਅਸਥਾਨ ਹੈ ਜਿੱਥੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਪਿਛਲੇ ਜਨਮ ਵਿੱਚ ਤਪੱਸਿਆ ਕੀਤੀ ਸੀ।
ਸੱਤ ਬਰਫ਼ੀਲੇ ਪਹਾੜਾਂ ਦੇ ਵਿਚਕਾਰ ਸਥਿਤ ਇਹ ਧਾਮ ਹਰ ਸਾਲ ਲੱਖਾਂ ਸ਼ਰਧਾਲੂਆਂ ਨੂੰ ਆਪਣੀ ਓਰ ਖਿੱਚਦਾ ਹੈ।

ਯਾਤਰਾ ਦੀ ਸ਼ੁਰੂਆਤ ਮੌਕੇ ਰਿਸ਼ੀਕੇਸ਼ ਦੇ ਗੁਰਦੁਆਰਾ ਸਾਹਿਬ ਵਿੱਚ ਵਿਸ਼ੇਸ਼ ਅਰਦਾਸ ਕੀਤੀ ਜਾਵੇਗੀ।ਇਸ ਤੋਂ ਬਾਅਦ ਪਹਿਲਾ ਜੱਥਾ “ਜੋ ਬੋਲੇ ਸੋ ਨਿਹਾਲ” ਦੇ ਜੈਕਾਰਿਆਂ ਨਾਲ ਰਵਾਨਾ ਹੋਵੇਗਾ।

ਪ੍ਰਸ਼ਾਸਨ ਵੱਲੋਂ ਵੀ ਯਾਤਰਾ ਨੂੰ ਲੈ ਕੇ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ।ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ ਅਤੇ ਰਸਤੇ ਵਿੱਚ ਮੈਡੀਕਲ ਟੀਮਾਂ, ਲੰਗਰ ਸੇਵਾ ਅਤੇ ਰਿਹਾਇਸ਼ ਦੀ ਵਿਵਸਥਾ ਵੀ ਕੀਤੀ ਗਈ ਹੈ।

ਇਸ ਵਾਰ ਯਾਤਰਾ ਦੌਰਾਨ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਖਾਸ ਸਾਵਧਾਨੀਆਂ ਵੀ ਜਾਰੀ ਕੀਤੀਆਂ ਗਈਆਂ ਹਨ। ਸ਼ਰਧਾਲੂਆਂ ਨੂੰ ਗਰਮ ਕੱਪੜੇ, ਰੇਨਕੋਟ ਅਤੇ ਜ਼ਰੂਰੀ ਦਵਾਈਆਂ ਨਾਲ ਲੈ ਜਾਣ ਦੀ ਸਲਾਹ ਦਿੱਤੀ ਗਈ ਹੈ।