Connect with us

India

ਬਿਹਾਰ ‘ਚ ਤੂਫ਼ਾਨ ਦਾ ਕਹਿਰ , ਬਿਜਲੀ ਡਿੱਗਣ ਕਾਰਨ 10 ਲੋਕਾਂ ਦੀ ਹੋਈ ਮੌ.ਤ

Published

on

ਬਿਹਾਰ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਸੂਬੇ ਵਿੱਚ ਆਏ ਤੂਫ਼ਾਨ ਅਤੇ ਤੇਜ਼ ਮੀਂਹ ਨੇ ਭਾਰੀ ਤਬਾਹੀ ਮਚਾਈ ਹੈ। ਵੱਖ-ਵੱਖ ਇਲਾਕਿਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਤੂਫ਼ਾਨ ਅਤੇ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਬਿਹਾਰ ਵਿੱਚ ਖਰਾਬ ਮੌਸਮ ਲੋਕਾਂ ਲਈ ਆਫ਼ਤ ਬਣ ਕੇ ਸਾਹਮਣੇ ਆਇਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਗਰਜ-ਚਮਕ ਅਤੇ ਭਾਰੀ ਮੀਂਹ ਦੇਖਣ ਨੂੰ ਮਿਲਿਆ। ਇਸ ਦੌਰਾਨ ਅਸਮਾਨੀ ਬਿਜਲੀ ਡਿੱਗਣ ਦੀਆਂ ਕਈ ਘਟਨਾਵਾਂ ਵਾਪਰੀਆਂ, ਜਿਨ੍ਹਾਂ ਵਿੱਚ 10 ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।

ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ ਹੈ, ਜਦਕਿ ਸਥਾਨਕ ਅਧਿਕਾਰੀਆਂ ਨੂੰ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਉੱਥੇ ਹੀ, ਭਾਰਤੀ ਮੌਸਮ ਵਿਭਾਗ ਨੇ ਬਿਹਾਰ ਦੇ ਕਈ ਇਲਾਕਿਆਂ ਲਈ ਤੂਫ਼ਾਨ ਅਤੇ ਤੇਜ਼ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ, ਆਉਣ ਵਾਲੇ ਘੰਟਿਆਂ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਗਰਜ-ਚਮਕ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਪ੍ਰਸ਼ਾਸਨ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਖੁੱਲ੍ਹੇ ਮੈਦਾਨਾਂ, ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਹੈ। ਕਿਸਾਨਾਂ ਨੂੰ ਵੀ ਮੌਸਮ ਦੀ ਤਾਜ਼ਾ ਜਾਣਕਾਰੀ ‘ਤੇ ਨਜ਼ਰ ਰੱਖਣ ਅਤੇ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।